spot_img
Homeਮਾਝਾਗੁਰਦਾਸਪੁਰਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ...

ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ 01871-299330, 84273-62061 ਜਾਂ 98720-68061 ’ਤੇ ਦਿੱਤੀ ਜਾਵੇ ਸੂਚਨਾ

ਬਟਾਲਾ, 3 ਜਨਵਰੀ (ਸਲਾਮ ਤਾਰੀ) ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਥਾਂ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ’ਤੇ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਜਿਹੜਾ ਵੀ ਕੋਈ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਕਰੇਗਾ, ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਨਗਰ ਨਿਗਮ ਬਟਾਲਾ ਵਲੋ ਵਿਸ਼ੇਸ ਹੈਲਪ ਲਾਈਨ ਨੰਬਰ 01871-299330 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਚੋਂ ਇਲਾਵਾ ਨਿਰਮਲ ਸਿੰਘ ਸੁਪਰਡੈਂਟ ਨਗਰ ਨਿਗਮ ਦੇ ਮੋਬਾਇਲ ਨੰਬਰ  84273-62061 ਜਾਂ 98720-68061 ਉੱਪਰ ਸ਼ਿਕਾਇਤ/ਸੂਚਨਾ ਭੇਜੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਇਸੇ ਤਰਾਂ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 01874-222710 ਜਾਰੀ ਕੀਤਾ ਗਿਆ ਹੈ।

ਐਸ.ਡੀ.ਐਮ ਬਟਾਲਾ ਨੇ ਅੱਗੇ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਚਾਈਨਾ ਡੋਰ ਘਰ ਪਈ ਹੋਈ ਹੈ, ਉਹ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਚ ਬਣਾਏ ਵਿਸ਼ੇਸ ਕਾਊਂਟਰ ਵਿੱਚ ਆ ਕੇ ਚਾਈਨਾ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਲੈ ਸਕਦੇ ਹਨ। ਜਿਹੜਾ ਬੱਚਾ 10 ਜਾਂ ਇਸਤੋਂ ਵੱਧ ਚਾਈਨਾ ਡੋਰ ਦੇ ਗੱਟੂ ਜਮ੍ਹਾਂ ਕਰਵਾਏਗਾ, ਉਸਨੂੰ ਵਿਸ਼ੇਸ਼ ਤੌਰ ’ਤੇ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਤ ਕੀਤਾ ਜਾਵੇਗਾ।

ਉਨਾਂ ਪਾਬੰਦੀਸ਼ੁਦਾ ਡੋਰ ਵੇਚਣ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments