spot_img
Homeਮਾਝਾਗੁਰਦਾਸਪੁਰਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਜਗਤ ਪੰਜਾਬੀ ਸਭਾ ਦਾ ਵਫ਼ਦ...

ਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਜਗਤ ਪੰਜਾਬੀ ਸਭਾ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ ਸਿੱਖਿਆ ਮੰਤਰੀ ਨੇ ਜਗਤ ਪੰਜਾਬੀ ਸਭਾ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ

 

ਕਾਦੀਆ 4 ਫਰਵਰੀ ( ਸਲਾਮ ਤਾਰੀ)
ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਵਿੱਚ ਜਿੱਥੇ ਦੇਸ਼-ਵਿਦੇਸ਼ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇ ਕੇ ਪੰਜਾਬੀ ਭਾਸ਼ਾ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਇਸ ਦੀ ਮਹੱਤਤਾ ਨੂੰ ਦਰਸਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜਗਤ ਪੰਜਾਬੀ ਸਭਾ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਨਾਲ ਸੰਸਥਾ ਦੇ ਸਰਪ੍ਰਸਤ ਐਸਐਸ ਗਿੱਲ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਜਨਰਲ ਸਕੱਤਰ ਪਵਨ ਭਾਰਦਵਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਜਿੱਥੇ ਵਫ਼ਦ ਨੇ ਸਿੱਖਿਆ ਮੰਤਰੀ ਨੂੰ 23, 24, 25 ਜੂਨ ਨੂੰ ਕੈਨੇਡਾ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਸੌਂਪਿਆ, ਉੱਥੇ ਹੀ ਪੰਜਾਬ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਸਹਿਯੋਗ ਦੀ ਕਾਮਨਾ ਵੀ ਕੀਤੀ, ਜਿਸ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਵੱਲੋਂ ਸੰਸਥਾ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਵਿਭਾਗ ਆਪਣੇ ਅਧਿਆਪਕਾਂ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਲਗਾਇਆ ਜਾਣ ਵਾਲੀਆਂ ਵਰਕਸ਼ਾਪ ਕਿਉਂ ਸ਼ਾਮਲ ਹੋਣ ਲਈ ਜ਼ਰੂਰ ਭੇਜੇਗਾ । ਸੰਸਥਾ ਵੱਲੋਂ ਤਿਆਰ ਕੀਤੀਆਂ ਗਈਆਂ ਨੈਤਿਕ ਸਿੱਖਿਆ ਦੀਆਂ ਕਿਤਾਬਾਂ ਬਾਰੇ ਹਰਜੋਤ ਸਿੰਘ ਬੈਂਸ ਨੇ ਨੈਤਿਕ ਸਿੱਖਿਆ ‘ਤੇ ਚਰਚਾ ਦੌਰਾਨ ਕਿਹਾ ਕਿ ਇਹ ਇਕ ਵਿਹਾਰਕ ਵਿਸ਼ਾ ਹੈ ਜਿਸ ਨੂੰ ਸਾਨੂੰ ਬੱਚਿਆਂ ਵਿਚ ਸਿਖਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਅਤੇ ਅੰਦਰੂਨੀ ਤੌਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪਛਾਣਨ।
ਇਸ ਮੌਕੇ ਜਗਤ ਪੰਜਾਬੀ ਸਭਾ ਦੀ ਟੀਮ ਵੱਲੋਂ ਪੰਜਾਬੀ ਅੰਗਰੇਜ਼ੀ ਹਿੰਦੀ ਸ਼ਾਹਮੁਖੀ ਵਿੱਚ ਤਿਆਰ ਕੀਤੀ ਕਿਤਾਬ ਕਾਇਦਾ-ਏ-ਨੂਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਭੇਟ ਕੀਤੀ ਗਈ। ਸਿੱਖਿਆ ਮੰਤਰੀ ਵੱਲੋਂ ਕਾਇਦਾ-ਏ-ਨੂਰ ਦੇ ਪੰਨੇ ਪਲਟ ਕੇ ਇਸ ਪੁਸਤਕ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪ੍ਰਧਾਨ ਮੁਕੇਸ਼ ਵਰਮਾ ਨੇ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਬਹੁਤ ਹੀ ਬੁੱਧੀਜੀਵੀ, ਮਿਹਨਤੀ, ਅਤੇ ਸਹਿਣਸ਼ੀਲ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਪੰਜਾਬੀ ਸਭਾ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ | ਰਾਜ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਅਤੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਉਹ ਪੱਬਾਂ ਭਾਰ ਦਿਖੇ।
ਸੁਰਖੀ
ਫੋਟੋ ਵਿੱਚ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments