spot_img
Homeਮਾਝਾਗੁਰਦਾਸਪੁਰਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਣਗੇ ਪਠਾਨਕੋਟ ਦੇ ਡਿਪਟੀ ਡੀਈਓ ਐਲੀਮੈਂਟਰੀ...

ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਟ੍ਰੇਨਿੰਗ ਪ੍ਰਾਪਤ ਕਰਣਗੇ ਪਠਾਨਕੋਟ ਦੇ ਡਿਪਟੀ ਡੀਈਓ ਐਲੀਮੈਂਟਰੀ ਸ੍ਰੀ ਡੀਜੀ ਸਿੰਘ। ਜ਼ਿਲ੍ਹਾ ਅਧਿਕਾਰੀ ਵੱਲੋਂ ਸਨਮਾਨ ਸਮਾਰੋਹ ਆਯੋਜਿਤ ਕਰ ਕੀਤਾ ਰਵਾਨਾ

ਪਠਾਨਕੋਟ, 4 ਫਰਵਰੀ ( ਸਲਾਮ ਤਾਰੀ  )
ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਪਹਿਲ ਦਿੱਤੀ ਜਾ ਰਿਹਾ ਹੈ ਅਤੇ ਇਸੇ ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਪੰਜਾਬ ਭਰ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿੱਖਲਾਈ ਲਈ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਤੋਂ ਡਿਪਟੀ ਡੀਈਓ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਚੋਣ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਸ੍ਰੀ ਡੀਜੀ ਸਿੰਘ ਨੂੰ ਸਿੰਗਾਪੁਰ ਰਵਾਨਾ ਕਰਨ ਸਮੇਂ ਜ਼ਿਲ੍ਹਾ ਸਿੱਖਿਆ ਦਫ਼ਤਰ ਮਲਕਪੁਰ ਵਿਖੇ ਰੱਖੇ ਸਨਮਾਨ ਸਮਰੋਹ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਡਿਪਟੀ ਡੀਈਓ ਐਲੀਮੈਂਟਰੀ ਡੀਜੀ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੰਗਾਪੁਰ ਵਿਖੇ ਸਿਖਲਾਈ ਟੂਰ ਲਈ ਜ਼ਿਲ੍ਹਾ ਪਠਾਨਕੋਟ ਵਿੱਚੋਂ ਡੀਜੀ ਸਿੰਘ ਦੀ ਚੋਣ ਹੋਣਾ ਜ਼ਿਲ੍ਹਾ ਪਠਾਨਕੋਟ ਲਈ ਬਹੁਤ ਹੀ ਮਾਣ ਦੀ ਗੱਲ ਹੈ। ਡੀਜੀ ਸਿੰਘ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਆਪਣੇ ਹੁਨਰ ਨੂੰ ਹੋਰ ਨਿਖਾਰਨਗੇ।
ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਨ੍ਹਾਂ ਦੀ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ ਮੌਕੇ ਤੇ ਡਿਪਟੀ ਡੀਈਓ ਡੀਜੀ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ ਅਤੇ ਟਰੇਨਿੰਗ ਲੈ ਕੇ ਇਸ ਦਾ ਅੱਗੇ ਪ੍ਰਸਾਰ ਕਰਾਂਗਾ। ਇਸ ਮੌਕੇ ਤੇ ਡਿਪਟੀ ਡੀਈਓ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ, ਅਤੇ ਸਮੂਹ ਦਫ਼ਤਰੀ ਸਟਾਫ਼ ਵੱਲੋਂ ਸਮਰੋਹ ਆਯੋਜਿਤ ਕਰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments