spot_img
Homeਦੇਸ਼ਦਿੱਲੀED ਦੀ ਵੱਡੀ ਕਾਰਵਾਈ ! ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਪੁੱਤਰ...

ED ਦੀ ਵੱਡੀ ਕਾਰਵਾਈ ! ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਪੁੱਤਰ ਇਸ ਮਾਮਲੇ ‘ਚ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ “ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋੱਤਰਾ ਦੇ ਪੁੱਤਰ ਗੌਤਮ ਮਲਹੋੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੌਤਮ ਮਲਹੋੱਤਰਾ ਜ਼ੀਰਾ ਸ਼ਰਾਬ ਫੈਕਟਰੀ ਦਾ ਮਾਲਕ ਵੀ ਹੈ। ਗੌਤਮ ‘ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ ਤੇ ਉਹ ਸ਼ਰਾਬ ਬਣਾਉਣ ਵਾਲੀ ਵੱਡੀ ਕੰਪਨੀ ਓਏਸਿਸ ਗਰੁੱਪ ਦੇ ਡਾਇਰੈਕਟਰ ਹਨ। ਜਾਣਕਾਰੀ ਮੁਤਾਬਕ, ਗੌਤਮ ਨੂੰ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਨ੍ਹਾਂ ਨੂੰ ਹਿਰਾਸਤ ‘ਚ ਲੈਣ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਗੌਤਮ ਪੰਜਾਬ ਤੇ ਹੋਰ ਖੇਤਰਾਂ ‘ਚ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਦੱਸ ਦੇਈਏ ਕਿ ਇਸ ਮਾਮਲੇ ‘ਚ ਜਾਂਚ ਏਜੰਸੀ ਨੇ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁਲਜ਼ਮ ਬਣਾਇਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments