spot_img
HomeEnglishਪੰਜਾਬ ਸਰਕਾਰ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ...

ਪੰਜਾਬ ਸਰਕਾਰ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ

ਧਾਰੀਵਾਲ 1 ਮਾਰਚ (ਸ਼ਰਮਾ)ਪੰਜਾਬ ਸਰਕਾਰ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਅਤੇ ਪ੍ਰੇਰਨਾ ਸਦਕਾ ਗੁਰਦਾਸਪੁਰ ਸ਼ਹਿਰ ਦੀ ਨਾਮੀ ਸਿੱਖਿਆ ਸੰਸਥਾ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵੱਲੋਂ ਆਪਣੇ ਸਕੂਲ ਦੇ ਨਾਮ ਦੇ ਬੋਰਡ `ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿੱਚ ਨਾਮ ਲਿਖਿਆ ਹੈ।

ਐੱਚ.ਆਰ.ਏ. ਇੰਟਰਨੈਸ਼ਨਲ, ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਮਾਣ ਦੇਣ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਸ਼ੂ ਅਗਰਵਾਲ ਨੇ ਅੱਜ ਸਕੂਲ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਤ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਅਦਾਰਿਆ, ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਨੂੰ ਅਪੀਲ ਹੈ ਕਿ ਉਹ ਵੀ ਆਪਣੇ ਬੋਰਡਾਂ `ਤੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿੱਚ ਨਾਮ ਸਭ ਤੋਂ ਉੱਪਰ ਲਿਖਣ। ਇਸ ਮੁਹਿੰਮ ਵਿੱਚ ਅੱਗੇ ਆਉਣ ਵਾਲੇ ਬਾਕੀ ਅਦਾਰਿਆਂ ਦਾ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣ-ਸਨਮਾਨ ਕੀਤਾ ਜਾਵੇਗਾ। ਓਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਆਪਣੀ ਮਾਂ-ਬੋਲੀ ਪੰਜਾਬੀ ਦਾ ਮਾਣ ਵਧਾਈਏ।

RELATED ARTICLES
- Advertisment -spot_img

Most Popular

Recent Comments