spot_img
Homeਮਾਝਾਗੁਰਦਾਸਪੁਰਜਗਤ ਪੰਜਾਬੀ ਸਭਾ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਦੇ ਨਾਲ-ਨਾਲ ਨੌਜਵਾਨਾਂ ਵਿੱਚ ਨੈਤਿਕ...

ਜਗਤ ਪੰਜਾਬੀ ਸਭਾ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਦੇ ਨਾਲ-ਨਾਲ ਨੌਜਵਾਨਾਂ ਵਿੱਚ ਨੈਤਿਕ ਕਦਰਾ ਕੀਮਤਾਂ ਭਰਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰੇਗੀ : ਮੁਕੇਸ਼ ਵਰਮਾ

ਕਾਦੀਆਂ 3 ਮਾਰਚ ((ਮੁਨੀਰਾ ਸਲਾਮ ਤਾਰੀ): )
ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਵੱਲੋਂ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸ.ਐਸ.ਪੀ ਦਿਆਮਾ ਹਰੀਸ਼ ਓਮ ਪ੍ਰਕਾਸ਼ ਆਈ.ਪੀ.ਐਸ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਜਸਬੀਰ ਸਿੰਘ ਸਮਰਾ ਅਤੇ ਜਨਰਲ ਸਕੱਤਰ ਪਵਨ ਭਾਰਦਵਾਜ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਜਿੱਥੇ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਹੇਠ ਐਸ.ਐਸ.ਪੀ ਦਾਇਮਾ ਹਰੀਸ਼ ਓਮ ਪ੍ਰਕਾਸ਼ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਵੱਲੋਂ ਐਸ ਐਸ ਪੀ ਦਾਇਮਾ ਹਰੀਸ਼ ਓਮ ਪ੍ਰਕਾਸ਼ ਨੂੰ ਸਭਾ ਦੇ ਨੌਜਵਾਨਾਂ ਵਿੱਚ ਨੈਤਿਕਤਾ ਪੈਦਾ ਕਰਨ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾ ਕੇ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਨੈਤਿਕਤਾ ਦੀ ਘਾਟ ਕਾਰਨ ਨੌਜਵਾਨਾਂ ਵਿੱਚ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਪ੍ਰਵਿਰਤੀ ਵਿੱਚ ਕਮੀ ਆਈ ਹੈ, ਜਿਸ ਕਾਰਨ ਕੁਝ ਨੌਜਵਾਨ ਖੁੱਲ੍ਹ ਕੇ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ, ਜਿਸ ਲਈ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਨੈਤਿਕਤਾ ਦੇ ਪਾਸਾਰ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾ ਕੇ ਮੁਹਿੰਮ ਵੀ ਸ਼ੁਰੂ ਕਰੇਗੀ। ਇਸ ਮੌਕੇ ਪ੍ਰਧਾਨ ਮੁਕੇਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੂੰ ਐਸ.ਐਸ.ਪੀ.ਦਿਆਮਾ ਹਰੀਸ਼ ਓਮ ਪ੍ਰਕਾਸ਼ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਮੁਕੇਸ਼ ਵਰਮਾ ਜਨਰਲ ਸਕੱਤਰ ਪਵਨ ਭਾਰਦਵਾਜ ਅਤੇ ਮੀਤ ਪ੍ਰਧਾਨ ਜਸਬੀਰ ਸਿੰਘ। ਸਮਰਾ ਨੇ ਚੇਅਰਮੈਨ ਅਜਾਇਬ ਸਿੰਘ ਚੱਠਾ ਦੇ ਯਤਨਾਂ ਸਦਕਾ ਤਿਆਰ ਕੀਤਾ ਕਾਇਦਾ ਨੂਰ ਅਤੇ ਅਧਿਆਪਕ ਪੁਸਤਕ ਭੇਂਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ
ਮੁਕੇਸ਼ ਵਰਮਾ, ਜਸਬੀਰ ਸਿੰਘ ਸਮਰਾ ਅਤੇ ਪਵਨ ਭਾਰਦਵਾਜ ਕੈਪਸ਼ਨ ਫੋਟੋ ਨੰਬਰ ਇੱਕ ਵਿੱਚ ਐਸਐਸਪੀ ਦਾਇਮਾ ਹਰੀਸ਼ ਓਮਪ੍ਰਕਾਸ਼ ਨੂੰ ਕਾਇਦਾ ਨੋਟ ਸੌਂਪਦੇ ਹੋਏ।
ਫੋਟੋ ਨੰਬਰ 2 ਵਿੱਚ ਜਗਤ ਪੰਜਾਬੀ ਸਭਾ ਦੀ ਟੀਮ ਐਸਐਸਪੀ ਦਾਇਮਾ ਹਰੀਸ਼ ਓਮ ਪ੍ਰਕਾਸ਼ ਆਈਪੀਐਸ ਨੂੰ ਕਾਇਦਾ-ਏ-ਨੂਰ ਬਾਰੇ ਜਾਣਕਾਰੀ ਦਿੰਦੀ ਹੋਈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments