spot_img
Homeਮਾਝਾਗੁਰਦਾਸਪੁਰਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਤੇ ਬਦਲਾਅ ਲਿਆਂਦੇ ਜਾਣਗੇ/ਚੇਅਰਮੈਨ ਸ਼੍ਰੀ ਰਮਨ...

ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਤੇ ਬਦਲਾਅ ਲਿਆਂਦੇ ਜਾਣਗੇ/ਚੇਅਰਮੈਨ ਸ਼੍ਰੀ ਰਮਨ ਬਹਿਲ

 

ਧਾਰੀਵਾਲ 6 ਮਾਰਚ (ਸ਼ਰਮਾ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਤੇ ਬਦਲਾਅ ਲਿਆਂਦੇ ਜਾਣਗੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਕੀਤਾ,ਉਹਨਾ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਦੇ ਸਰਕਾਰੀ ਅਧਿਆਪਕਾਂ ਨੂੰ ਲਗਾਤਾਰ ਟ੍ਰੇਨਿੰਗ ਦੇ ਲਈ ਸਿੰਘਾਪੁਰ ਭੇਜਿਆ ਜਾ ਰਿਹਾ ਹੈ,, ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 15 ਹਜ਼ਾਰ ਸੀਸੀਟੀਵੀ ਕੈਮਰੇ ਲਗਵਾਏ ਜਾ ਰਹੇ ਹਨ,, ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਦਿੱਲੀ ਦੇ ਸਕੂਲਾਂ ਵਾਂਗ ਪੰਜਾਬ ਦੇ ਸਰਕਾਰੀ ਸਕੂਲ ਵੀ ਪੂਰੇ ਦੇਸ਼ ਦੁਨੀਆਂ ਦੇ ਵਿਚ ਪ੍ਰਸਿੱਧ ਹੋਣਗੇ,,ਅੱਜ ਗੁਰਦਾਸਪੁਰ ਵਿਖੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਚੈਅਰਮੈਨ ਸ਼੍ਰੀ ਰਮਨ ਬਹਿਲ ਜੀ ਨੇ ਕੀਤੀ । ਇਸ ਮੌਕੇ ਉਨ੍ਹਾਂ ਨਾਲ਼ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ. ਸ. ਬਲਬੀਰ ਸਿੰਘ ਘੁੰਮਣ, ਪ੍ਰਿੰਸੀਪਲ ਰਮੇਸ਼ ਠਾਕੁਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਬਹਿਲ ਸਾਹਿਬ ਨੇ ਲੋਕਾ ਨੂੰ ਇਹ ਅਪੀਲ ਕੀਤੀ ਕਿ
ਆਓ ਆਪਣੇ ਬੱਚਿਆਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਨੀਂਹ ਰੱਖੀਏ।

RELATED ARTICLES
- Advertisment -spot_img

Most Popular

Recent Comments