spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ/ਚੈਅਰਮੈਨ...

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ/ਚੈਅਰਮੈਨ ਜਗਰੂਪ ਸਿੰਘ ਸੇਖਵਾਂ

ਧਾਰੀਵਾਲ 8 ਮਾਰਚ (ਸ਼ਰਮਾ)

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਦੀ ਹਰ ਮੁਸ਼ਕਲ ਦਾ ਹੱਲ ਕਰ ਰਹੀ ਹੈ,, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੈਅਰਮੈਨ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੀਤਾ, ਉਹਨਾ ਨੇ ਕਿਹਾ ਕਿ ਇਲੈਕਸ਼ਨ ਵਿੱਚ ਐਨ ਆਰ ਆਈਜ਼ ਨੇ ਸਰਕਾਰ ਬਣਾਉਣ ਵਿੱਚ ਨਿਰਣਾਇਕ ਰੋਲ ਅਦਾ ਕੀਤਾ ਸੀ,, ਹੁਣ ਪੰਜਾਬ ਸਰਕਾਰ ਵੱਲੋਂ ਵੀ ਐਨ ਆਰ ਆਈਜ਼ ਦੀ ਹਰ ਮੁਸ਼ਕਲ ਦਾ ਹੱਲ ਕੀਤਾ ਜਾ ਰਿਹਾ ਹੈ, ਐਨ ਆਰ ਆਈ ਵਿਭਾਗ ਦੇ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਜੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਵਾਸੀ ਪੰਜਾਬੀਆਂ ਦੀਆ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ,, ਚੇਅਰਮੈਨ ਸੇਖਵਾਂ ਨੇ ਕਿਹਾ ਕਿ ਅੱਜ ਵਿਦੇਸ਼ਾਂ ਵਿੱਚ ਵੱਸਦਾ ਸਮੁੱਚਾ ਪੰਜਾਬੀ ਭਾਈਚਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਕਾਰੀ ਤੋ ਸੰਤੁਸ਼ਟ ਹੈ,, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਧਾਰੀਵਾਲ ਤੋਂ ਐਨ ਆਰ ਆਈ ਜਗਮੋਹਨ ਸਿੰਘ ਮੱਲ੍ਹੀ (ਬਰੈਂਪਟਨ) ਕੈਨੇਡਾ ਦੇ ਮਾਤਾ ਜੀ ਦੀ ਸਾਲਾਨਾ ਬਰਸੀ ਸਮਾਗਮ ਮੋਕੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ,,

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments