spot_img
Homeਮਾਝਾਗੁਰਦਾਸਪੁਰਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਕੀਤਾ ਚੈਕਅਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਕੀਤਾ ਚੈਕਅਪ

ਹਰਚੋਵਾਲ,9 ਮਾਰਚ( ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਸੀ.ਐਚ.ਸੀ ਭਾਮ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਔਰਤਾਂ ਲਈ ਚੈਕਅੱਪ ਕੈੰਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਜਤਿੰਦਰ ਭਾਟੀਆ ਅਤੇ ਮੈਡੀਕਲ ਅਫਸਰ ਗਾਈਨਾਕਾਲਾਜਿਸਟ ਡਾ. ਸ਼ੈਲਜਾ ਜੁਲਕਾ ਅਤੇ ਡਾਕਟਰ ਮਨਜਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਰੀਕ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੇਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਸਿਹਤ ਵਿਭਾਗ ਵਲੋਂ ਦਿੱਤੀ ਜਾ ਰਹੀ ਸਹੂਲਤਾਂ ਜਿਵੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰਖਿਆ ਕਾਰੀਆਕ੍ਰਮ, ਟੀਕਾਕਰਨ ਮੁਹਿੰਮ ਅਤੇ 108 ਐਮਬੂਲੈਂਸ ਦੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਬੀ.ਈ.ਈ ਸੁਰਿੰਦਰ

ਕੌਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੇਗਨੈਂਸੀ ਟੈਸਟ ਤੋਂ ਲੈ ਕੇ ਏ.ਐਨ.ਸੀ ਚੈਕਅਪ ਦੌਰਾਨ ਹੋਣ ਵਾਲੇ ਸਾਰੇ ਟੈਸਟ ਆਦਿ ਸਾਰੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਬੱਚਿਆਂ ਦਾ ਟੀਕਾਕਰਨ ਅਤੇ ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਐਸ ਐਮ ਓ ਡਾਕਟਰ ਜਤਿੰਦਰ ਭਾਟੀਆ, ਡਾਕਟਰ ਸ਼ੈਲਜਾ ਜੁਲਕਾ,ਡਾਕਟਰ ਮਨਜਿੰਦਰ, ਬੀ ਈ ਈ ਸੁਰਿੰਦਰ ਕੌਰ, ਰਵਿੰਦਰ ਕੌਰ ਨਰਸਿੰਗ ਸਿਸਟਰ, ਰੇਣੁ ਬਾਲਾ ਨਰਸਿੰਗ ਸਿਸਟਰ, ਜਸਵਿੰਦਰ ਕੌਰ ਸਟਾਫ,ਪਵਨ ਸਟਾਫ ਨਰਸ, ਗੁਰਜੀਤ ਕੌਰ ਸਟਾਫ, ਹਰਭਜਨ ਕੌਰ ਐਲ ਐਚ ਵੀ ਅਤੇ ਗਰਭਵਤੀ ਔਰਤਾਂ ਤੇ ਪਿੰਡਵਾਸੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments