spot_img
Homeਮਾਝਾਗੁਰਦਾਸਪੁਰਗੁਰਦਾਸਪੁਰ ਜ਼ਿਲ੍ਹੇ 'ਚ ਇੱਕੋ ਦਿਨ ਹੋਏ 5102 ਵਿਦਿਆਰਥੀਆਂ ਦੇ ਨਵੇਂ ਦਾਖਲੇ

ਗੁਰਦਾਸਪੁਰ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 5102 ਵਿਦਿਆਰਥੀਆਂ ਦੇ ਨਵੇਂ ਦਾਖਲੇ

ਗੁਰਦਾਸਪੁਰ , 11 ਮਾਰਚ (ਸਲਾਮ ਤਾਰੀ ):

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਗੁਰਦਾਸਪੁਰ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 5102 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਗੁਰਦਾਸਪੁਰ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਿਆ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਜ਼ਿਲ੍ਹਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।

ਸੈਕੰਡਰੀ ਉਪ ਜ਼ਿਲਾ ਸਿੱਖਿਆ ਅਫਸਰ ਸ. ਲਖਵਿੰਦਰ ਸਿੰਘ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰ ਸ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 19 ਵਿੱਦਿਅਕ ਬਲਾਕਾਂ ਵਿੱਚ ਨਵੇਂ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ-ਘਰ , ਡੇਰਿਆਂ , ਭੱਠਿਆਂ , ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਇਸ ਮੁਹਿੰਮ ਨੂੰ ਸਫ਼ਲ ਬਣਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments