spot_img
Homeਮਾਝਾਗੁਰਦਾਸਪੁਰਨੋਜਵਾਨ ਨੂੰ ਖੇਡਾਂ ਨਾਲ ਜੋੜਕੇ ਨਸ਼ਿਆ ਤੋਂ ਦੂਰ ਰੱਖਿਆ ਜਾ ਸਕਦਾ ਹੈ/ਚੇਅਰਮੈਨ...

ਨੋਜਵਾਨ ਨੂੰ ਖੇਡਾਂ ਨਾਲ ਜੋੜਕੇ ਨਸ਼ਿਆ ਤੋਂ ਦੂਰ ਰੱਖਿਆ ਜਾ ਸਕਦਾ ਹੈ/ਚੇਅਰਮੈਨ ਜਗਰੂਪ ਸੇਖਵਾਂ

ਧਾਰੀਵਾਲ 14 ਮਾਰਚ (ਸ਼ਰਮਾ)
ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਨਸ਼ਿਆ ਤੋਂ ਦੂਰ ਰੱਖਿਆ ਜਾ ਸਕਦਾ ਹੈ,,ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਖੇਡਾਂ ਸਾਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਮਜ਼ਬੂਤ ਰੱਖਦਿਆ ਹਨ,,ਇਸ ਲਈ ਸਾਨੂੰ ਸਾਰਿਆਂ ਨੂੰ ਖੇਡ ਮੇਲਿਆ ਨੂੰ ਵੱਧ ਤੋਂ ਵੱਧ ਕਰਾਉਣਾ ਚਾਹੀਦਾ ਹੈ,,ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ,,ਪਿੰਡਾ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਖੇਡ ਮੈਦਾਨ ਬਣਾਏ ਜਾ ਰਹੇ ਹਨ,, ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ,, ਗੌਰਤਲਬ ਹੈ ਕਿ ਅੱਜ ਕਾਦੀਆਂ ਹਲਕੇ ਦੇ ਪਿੰਡ ਚੋਚਨਾ ਵਿਖੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਚੇਅਰਮੈਨ ਜਗਰੂਪ ਸੇਖਵਾਂ ਨੇ ਦਿੱਤਾ ਤੇ ਪਿੰਡ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

RELATED ARTICLES
- Advertisment -spot_img

Most Popular

Recent Comments