spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਨੇ ਵੱਖ ਵੱਖ ਥਾਵਾਂ ਤੇ ਨਸ਼ਿਆਂ ਸਬੰਧੀ ਲਗਾਇਆ ਕੈਂਪ ਲੋਕਾਂ...

ਸਿਹਤ ਵਿਭਾਗ ਨੇ ਵੱਖ ਵੱਖ ਥਾਵਾਂ ਤੇ ਨਸ਼ਿਆਂ ਸਬੰਧੀ ਲਗਾਇਆ ਕੈਂਪ ਲੋਕਾਂ ਨੂੰ ਕੀਤਾ ਜਾਗਰੂਕ

ਕਾਦੀਆਂ 14 ਮਾਰਚ (ਸਲਾਮ ਤਾਰੀ)

ਸਿਹਤ ਵਿਭਾਗ ਦੇ ਵੱਲੋਂ ਅੱਜ ਕਾਦੀਆਂ ਦੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਤੋ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਗੱਲਬਾਤ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮਾਣਜੋਗ ਜ਼ਿਲੇ ਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਸਖ਼ਤ ਹਦਾਇਤਾਂ ਤੇ ਚਲਦਿਆਂ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਡੀਕਲ ਅਫ਼ਸਰ ਡਾਕਟਰ ਸ਼ੁਬਨੀਤ ਦੀ ਅਗਵਾਈ ਹੇਠ ਅੱਜ ਵੱਖ-ਵੱਖ ਥਾਵਾਂ ਤੇ ਜਾ ਕੇ ਨਸ਼ਿਆਂ ਸਬੰਧੀ ਕੈਂਪ ਲਗਾਏ ਗਏ। ਅਤੇ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਨਾ ਚਾਹੀਦਾ ਹੈ। ਉਹਨਾਂ ਨੇ ਨਾਲ ਹੀ ਕਿਹਾ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਅਤੇ ਇਕ ਨਵੀਂ ਜ਼ਿੰਦਗੀ ਨੂੰ ਬਤੀਤ ਕਰ ਸਕਦੇ ਹਨ। ਅਖੀਰ ਚ ਉਹਨਾਂ ਨੇ ਤੰਬਾਕੂ ਸਿਗਰਟ ਅਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਲੋਕਾਂ ਦੇ ਵੱਲੋ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸ-ਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀਆਂ ਭਿਆਨਕ ਬਿਮਾਰੀਆਂ ਵਿੱਚ ਨਾ ਫਸ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਸਤਪਾਲ ਸਿੰਘ ਅਤੇ ਲਖਬੀਰ ਸਿੰਘ, ਬਲਵਿੰਦਰ ਸਿੰਘ, ਜੁਗਰਾਜ ਸਿੰਘ, ਸੁਖਵਿੰਦਰ ਸਿੰਘ ਆਹ ਦੀ ਸਿਹਤ ਕਰਮਚਾਰੀ ਹਾਜਰ ਸਨ।

ਫੋਟੋ ਕੈਪਸ਼ਨ,, ਨਸ਼ਿਆਂ ਸਬੰਧੀ ਲਗਾਏ ਗਏ ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਤੇ ਨਾਲ ਹੋਰ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments