spot_img
Homeਮਾਝਾਗੁਰਦਾਸਪੁਰਜਗਤ ਪੰਜਾਬੀ ਸਭਾ ਕੈਨੇਡਾ ਦੀ ਸੂਬਾ ਇਕਾਈ ਵੱਲੋਂ ਆਰ.ਆਰ ਬਾਵਾ ਕਾਲਜ ਵਿਖੇ...

ਜਗਤ ਪੰਜਾਬੀ ਸਭਾ ਕੈਨੇਡਾ ਦੀ ਸੂਬਾ ਇਕਾਈ ਵੱਲੋਂ ਆਰ.ਆਰ ਬਾਵਾ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਜਿਨਸੀ ਸ਼ੋਸ਼ਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜੱਜ ਨਵਦੀਪ ਕੌਰ ਗਿੱਲ ਨੂੰ ਭੇਂਟ ਕੀਤਾ ਗਿਆ ਕਾਇਦਾ-ਏ-ਨੂਰ

 

ਕਾਦੀਆਂ 22 ਮਾਰਚ(ਸਲਾਮ ਤਾਰੀ)
ਜਗਤ ਪੰਜਾਬੀ ਸਭਾ ਕੈਨੇਡਾ ਦੀ ਸੂਬਾ ਇਕਾਈ ਵੱਲੋਂ ਪਿ੍ੰਸੀਪਲ ਡਾ: ਏਕਤਾ ਖੋਸਲਾ ਦੇ ਸਹਿਯੋਗ ਨਾਲ ਚੇਅਰਮੈਨ ਅਜੈਬ ਸਿੰਘ ਚੱਠਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਰ.ਆਰ.ਬਾਵਾ ਕਾਲਜ ਬਟਾਲਾ ਵਿਖੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਇਕ ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਜਿਨਸੀ ਸ਼ੋਸ਼ਣ ਸਬੰਧੀ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਉਨ੍ਹਾਂ ਨਾਲ ਉਪ ਪ੍ਰਧਾਨ ਜਸਬੀਰ ਸਿੰਘ ਸਮਰਾ, ਜਨਰਲ ਸਕੱਤਰ ਪਵਨ ਭਾਰਦਵਾਜ, ਪੁਸ਼ਪਾ ਦੇਵੀ, ਸ਼ੈਲਜਾ ਕੁਮਾਰੀ ਅਤੇ ਰਣਜੀਤ ਕੌਰ ਆਦਿ ਹਾਜ਼ਰ ਸਨ।ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨਵਦੀਪ ਕੌਰ ਗਿੱਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਦਾ ਸਵਾਗਤ ਕਾਲਜ ਪਿ੍ੰਸੀਪਲ ਡਾ: ਏਕਤਾ ਖੋਸਲਾ, ਜਗਤ ਪੰਜਾਬੀ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਉਹਨਾਂ ਦੀ ਟੀਮ ਵੱਲੋਂ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ।ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਸੀਜੇਐਮ ਨਵਦੀਪ ਕੌਰ
ਗਿੱਲ ਨੇ ਜਿਨਸੀ ਸ਼ੋਸ਼ਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਪਣੇ ਨਾਲ ਹੋ ਰਹੇ ਸਰੀਰਕ ਸ਼ੋਸ਼ਣ ਦੇ ਸਬੰਧ ਵਿੱਚ ਤੁਰੰਤ ਕਾਨੂੰਨ ਦਾ ਸਹਾਰਾ ਲੈਣਾ ਚਾਹੀਦਾ ਹੈ ਕਿਉਂਕਿ ਅਦਾਲਤਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਹਨ। ਉਨ੍ਹਾਂ ਲੜਕੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਨਾ ਕਰਨ। ਇਸ ਮੌਕੇ ਪ੍ਰਧਾਨ ਮੁਕੇਸ਼ ਵਰਮਾ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਡੇਪੋ ਵਜੋਂ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨੌਜਵਾਨ ਅਤੇ ਮੁਟਿਆਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਦੇ ਨਸ਼ੇੜੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੈ ਕੇ ਜਾਵੇ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।ਇਸ ਮੌਕੇ ਪੁਸ਼ਪਾ ਦੇਵੀ, ਗੌਰਵ ਸੈਲੀ ਅਤੇ ਰੈੱਡ ਕਰਾਸ ਸੁਸਾਇਟੀ ਦੀ ਵਿਸ਼ੇਸ਼ ਤੌਰ ‘ਤੇ ਪਹੁੰਚੀ ਟੀਮ ਨੇ ਵੀ ਵਿਦਿਆਰਥਣਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਜੇਐਮ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨਵਦੀਪ ਕੌਰ ਗਿੱਲ ਨੇ
ਸਮਾਜ ਸੇਵਾ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਜਗਤ ਪੰਜਾਬੀ ਸਭਾ ਦੀ ਟੀਮ ਵੱਲੋਂ ਜੱਜ ਨਵਦੀਪ ਕੌਰ ਗਿੱਲ, ਪ੍ਰਿੰਸੀਪਲ ਡਾ: ਏਕਤਾ ਖੋਸਲਾ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਨੂੰ ਯਾਦਗਾਰੀ ਚਿੰਨ੍ਹ ਅਤੇ ਕਾਇਦਾ-ਏ-ਨੂਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਵਿਭਾਗ ਦੇ ਮੁਖੀ ਲੱਕੀ ਸ਼ਰਮਾ ਨੇ ਕੀਤਾ। ਇਸ ਮੌਕੇ ਰਣਜੀਤ ਕੌਰ ਭੰਗਵਾ, ਸ਼ੈਲਜਾ ਕੁਮਾਰੀ, ਪੂਰਨ ਚੰਦ, ਯੋਗੇਸ਼ ਬੇਰੀ, ਜੋਤੀ ਕੁੰਡਲ ਆਦਿ ਹਾਜ਼ਰ ਸਨ।
ਕੈਪਸ਼ਨ ਫੋਟੋ ਵਿੱਚ ਜੱਜ ਨਵਦੀਪ ਕੌਰ ਗਿੱਲ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੁਕੇਸ਼ ਵਰਮਾ ਅਤੇ ਜਗਤ ਪੰਜਾਬੀ ਸਭਾ ਦੀ ਟੀਮ ਪ੍ਰਿੰਸੀਪਲ ਡਾ.ਏਕਤਾ ਖੋਸਲਾ।
ਫੋਟੋ ਨੰਬਰ ਦੋ ਵਿੱਚ ਕਾਇਦਾ-ਏ-ਨੂਰ ਪੇਸ਼ ਕਰਦੀ ਹੋਈ ਜਗਤ ਪੰਜਾਬੀ ਸਭਾ ਦੀ ਟੀਮ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments