spot_img
Homeਮਾਝਾਗੁਰਦਾਸਪੁਰਕਾਦੀਆਂ ਪੁਲੀਸ ਨੇ ਹੀਰੋਈਨ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਕਾਦੀਆਂ ਪੁਲੀਸ ਨੇ ਹੀਰੋਈਨ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਕਾਦੀਆਂ/7 ਅਪਰੈਲ (ਸਲਾਮ ਤਾਰੀ)

ਸਥਾਨਕ ਪੁਲੀਸ ਨੇ ਦੋ ਨੌਜਵਾਨਾਂ ਨੂੰ 51 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਪੁਲੀਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਐਸ ਐਚ ੳ ਸ਼੍ਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਏ ਐਸ ਆਈ ਦਿਲਬਾਗ਼ ਸਿੰਘ ਆਪਣੀ ਪੁਲੀਸ ਟੀਮ ਨਾਲ ਗਸ਼ਤ ਤੇ ਸਨ। ਲੀਲ੍ਹ ਕਲਾਂ ਰੋਡ ਕਾਦੀਆਂ ਨੇੜੇ ਪੁਲੀਸ ਨੇ ਬੁਲੇਟ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਪੁੱਛ-ਪੜਤਾਲ ਕੀਤੀ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 51 ਗਰਾਮ ਹੀਰੋਇਨ ਬਰਾਮਦ ਹੋਈ। ਜਿਸ ਤੇ ਉਨ੍ਹਾਂ ਨੂੰ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਸ਼ਿੰਦਾ ਪੁੱਤਰ ਕਾਕਾ, ਸਫ਼ਰਾਨ ਪੁੱਤਰ ਸ਼ਿੰਦਾ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਕਾਦੀਆਂ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਵਿਰੁੱਧ ਥਾਣਾ ਕਾਦੀਆਂ ‘ਚ ਐਫ਼ ਆਈ ਆਰ ਨੰਬਰ 33 ਮਿਤੀ 06-04-2023 ਨੂੰ ਧਾਰਾ 21,65 ਅਤੇ 85 ਐਨ ਡੀ ਪੀ ਸੀ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਨੂੰ ਅਦਾਲਤ ਤੋਂ ਪੁਲੀਸ ਰਿਮਾਂਡ ਤੇ ਮੰਗਿਆ ਜਾ ਰਿਹਾ ਹੈ। ਕਾਦੀਆਂ ਥਾਣਾ ਦੇ ਐਸ ਐਚ ੳ ਸ਼੍ਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਤੋਂ ਕਾਫ਼ੀ ਵੱਡੇ ਪੈਮਾਨੇ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਸੰਭਾਵਨਾ ਹੈ। ਪੁਲੀਸ ਇਨ੍ਹਾਂ ਦੇ ਰਿਮਾਂਡ ਦੀ ਉਡੀਕ ‘ਚ ਹੈ।
ਫ਼ੋਟੋ: ਥਾਣਾ ਕਾਦੀਆਂ ਦੇ ਐਸ ਐਚ ੳ ਸ਼੍ਰੀ ਸੁਖਰਾਜ ਸਿੰਘ ਪੁਲੀਸ ਟੀਮ ਨਾਲ ਕਥਿਤ ਦੋਸੀਆਂ ਦੀ ਗ੍ਰਿਫ਼ਤਾਰੀ ਮੌਕੇ ਦੀ ਤਸਵੀਰ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments