spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਭਾਂਮੜੀ ਵਿਖੇ ਸਕੂਲ ਮੈਨਜਮੈਂਟ ਕਮੇਟੀ ਦਾ ਗਠਨ

ਸਰਕਾਰੀ ਹਾਈ ਸਕੂਲ ਭਾਂਮੜੀ ਵਿਖੇ ਸਕੂਲ ਮੈਨਜਮੈਂਟ ਕਮੇਟੀ ਦਾ ਗਠਨ

ਕਾਦੀਆਂ 24 ਮਈ (ਸਲਾਮ ਤਾਰੀ)ਅੱਜ ਸਰਕਾਰੀ ਹਾਈ ਸਕੂਲ ਭਾਂਮੜੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਸਰਪੰਚ ਸ਼੍ਰੀ ਇਕਬਾਲ ਮਸੀਹ ਅਤੇ ਸਕੂਲ ਦੇ ਹੈਡਮਾਸਟਰ ਸ਼੍ਰੀ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਂਬਰ ਅਤੇ ਚੈਅਰਮੈਨ ਸਮੇਤ ਬਾਕੀ ਅਹੁਦੇਦਾਰਾ ਦੀ ਚੋਣ ਕੀਤੀ ਗਈ। ਇਸ ਮੌਕੇ ਤੇ ਸਕੂਲ ਮੁੱਖੀ ਸ਼੍ਰੀ ਰਾਕੇਸ਼ ਕੁਮਾਰ ਜੀ ਦੁਆਰਾ ਕਮੇਟੀ ਮੈਂਬਰਾਂ ਨੂੰ ਉਹਨਾਂ ਦੇ ਸਕੂਲ ਵਿੱਚ ਪਾਏ ਜਾਣ ਵਾਲੇ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ ਉਹਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਦੁਆਰਾ ਵੀ ਸਕੂਲ ਦੇ ਕੰਮਾ ਵਿੱਚ ਦਿੱਤੇ ਜਾਣ ਵਾਲੇ ਸਹਿਯੋਗ ਸੰਬੰਧੀ ਅਤੇ ਸਕੂਲ ਵਿੱਚ ਅਧਿਆਪਕਾਂ ਦੁਆਰਾ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਸਕੂਲ ਵਿੱਚ ਸ਼੍ਰੀ ਜਸਵਿੰਦਰ ਸਿੰਘ,ਹਰਪ੍ਰੀਤ ਸਿੰਘ,ਵਿਨੋਦ ਕੁਮਾਰ,ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਰੇਖਾ ਰਾਣੀ, ਰਵਿੰਦਰ ਸਾਰੇ ਅਧਿਆਪਕ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments