spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ...

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹੜ੍ਹਾਂ ਦੇ ਪਾਣੀ ਵੱਲ ਨਾ ਜਾਣ ਦੇਣ

ਬਟਾਲਾ, 17 ਅਗਸਤ (ਸਲਾਮ ਤਾਰੀ) ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂਨਹਿਰਾਂ ਆਦਿ ਦੇ ਪਾਣੀ ਵਿੱਚ ਜਾਣ ਤੋਂ ਮਨਾਹੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਥੇ ਆਪਣਾ ਖਿਆਲ ਰੱਖਣ ਓਥੇ ਆਪਣੇ ਬੱਚਿਆਂ ਨੂੰ ਵੀ ਸਮਝਾਉਣ ਕਿ ਉਹ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਠੀਕਰੀ ਪਹਿਰੇ ਲਗਾ ਕੇ ਕਿਸੇ ਨੂੰ ਵੀ ਪਾਣੀ ਵੱਲ ਨਾ ਜਾਣ ਦੇਣ,  ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਹਾਇਤਾ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਜਾਂ 112 ਉੱਪਰ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments