spot_img
Homeਵਿਦੇਸ਼ਹੋਰ ਵਿਦੇਸ਼ੀ ਖਬਰਾਂਨਿਊ ਜਰਸੀ 'ਚ ਅਮਰੀਕਾ ਦੇ ਸਿੱਖ ਮੇਅਰ ਨੂੰ ਜਾਨੋਂ ਮਾਰਨ ਦੀ ਧਮਕੀ

ਨਿਊ ਜਰਸੀ ‘ਚ ਅਮਰੀਕਾ ਦੇ ਸਿੱਖ ਮੇਅਰ ਨੂੰ ਜਾਨੋਂ ਮਾਰਨ ਦੀ ਧਮਕੀ

ਅਮਰੀਕਾ ਵਿੱਚ ਨਿਊ ਜਰਸੀ ਦੇ ਹੋਬੋਕੇਨ ਸ਼ਹਿਰ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੇ ਧਮਕੀਆਂ ਨਾਲ ਭਰੀਆਂ ਚਿੱਠੀਆਂ ਜਾਰੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੇਅਰ ਰਵੀ ਭੱਲਾ ਨੂੰ ਪਿਛਲੇ ਸਾਲ ਇੱਕ ਚਿੱਠੀ ਮਿਲੀ, ਜਿਸ ਵਿੱਚ ਉਨ੍ਹਾਂ ਨੂੰ ਅਹੁਦਾ ਛੱਡਣ ਦੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਇਸਦੇ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧ.ਮਕੀ ਦੇਣ ਦੇ ਨਾਲ ਉਨ੍ਹਾਂ ਦੇ ਸਿੱਖ ਹੋਣ ‘ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਨਿਊ ਜਰਸੀ ਵਿੱਚ ਅਮਰੀਕਾ ਦਾ ਸਿੱਖ ਮੇਅਰ

ਰਵੀ ਭੱਲਾ ਨੂੰ ਪਹਿਲੀ ਵਾਰ ਸਾਲ 2017 ਵਿੱਚ ਹੋਬੋਕੇਨ ਦਾ ਮੇਅਰ ਬਣਾਇਆ ਗਿਆ ਸੀ। ਮੇਅਰ ਬਣਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਇੱਕ ਸਿੱਖ ਜਨਮ-ਭੂਮੀ ਤੋਂ ਹੋ ਕੇ ਅਮਰੀਕਾ ਦੇ ਸ਼ਹਿਰ ਦੀ ਅਗਵਾਈ ਕਰਨ ‘ਤੇ ਉਨ੍ਹਾਂ ਨੂੰ ਮਾਣ ਹੈ। ਇਸ ਤੋਂ ਬਾਅਦ ਸਾਲ 2021 ਵਿੱਚ ਉਹ ਇੱਕ ਵਾਰ ਫਿਰ ਮੇਅਰ ਬਣੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਵਾਰ ਇੱਕ ਸਾਲ ਪਹਿਲਾਂ ਚਿੱਠੀ ਮਿਲੀ ਸੀ, ਜਿਸ ਵਿੱਚ ਉਨ੍ਹਾਂ ਨੂੰ ਅਹੁਦਾ ਛੱਡਣ ਦੀ ਧਮਕੀ ਦਿੱਤੀ ਗਈ ਸੀ। ਉੱਥੇ ਹੀ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਪਰਿਵਾਰ ਨੂੰ ਲਗਾਤਾਰ ਮੇਲ ਰਾਹੀਂ ਚਿੱਠੀ ਭੇਜੀ ਗਈ। ਇਸ ਤੋਂ ਇਲਾਵਾ ਤੀਜੀ ਚਿੱਠੀ ਵਿੱਚ ਕਿਹਾ ਗਿਆ ਕਿ ਇਹ ਆਖਰੀ ਚਿਤਾਵਨੀ ਹੈ। ਜੇ ਤੁਸੀਂ ਤੁਰੰਤ ਅਹੁਦਾ ਨਾ ਛੱਡਿਆ ਤਾਂ ਅਸੀਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਮਾਰ ਦਿਆਂਗੇ।

ਦੱਸ ਦੇਈਏ ਕਿ ਉਨ੍ਹਾਂ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਇੱਕ ਅਮਰੀਕੀ ਸਿੱਖ ਦੇ ਤੌਰ ‘ਤੇ ਮੈਨੂੰ ਅਮਰੀਕੀ ਹੋਣ ‘ਤੇ ਮਾਣ ਹੈ। ਮੈਂ ਚਾਹੁੰਦਾ ਹਾਂ ਕਿ ਸਾਰਿਆਂ ਨਾਲ ਇੱਕੋ-ਜਿਹਾ ਸਲੂਕ ਕੀਤਾ ਜਾਣਾ ਚਾਹੀਦਾ ਹੈ। ਮੇਅਰ ਨੇ ਅੱਗੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੂੰ ਫੜ੍ਹ ਲਿਆ ਗਿਆ ਹੈ ਤੇ ਉਸਦੇ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਪਰ ਇਸ ਘਟਨਾ ਦਾ ਮੁੱਖ ਮੁਲਜ਼ਮ ਹਾਲੇ ਵੀ ਫਰਾਰ ਹੈ।

Jasbir Singh
Jasbir Singh
Jasbir Singh is a skilled writer and Author at Salam News Punjab, leveraging their graduation from Punjab to craft engaging and informative articles. Committed to journalistic excellence, they adhere to AP News and Google News guidelines, delivering high-quality, unbiased content. With a focus on sharing the pulse of Punjab, their dedication to storytelling upholds the publication's standards, ensuring a captivating narrative that resonates with readers.
RELATED ARTICLES
- Advertisment -spot_img

Most Popular

Recent Comments