spot_img
Homeਪੰਜਾਬਪਟਿਆਲਾ ਦੇ ਗੁਰੂਘਰ ‘ਚ ਹੋਈ ਬੇਅਦਬੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

ਪਟਿਆਲਾ ਦੇ ਗੁਰੂਘਰ ‘ਚ ਹੋਈ ਬੇਅਦਬੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਲਾਈ ਅੱਗ

ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ‘ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਉਸ ਨੂੰ ਅੱਗ ਲਗਾ ਦਿੱਤੀ ਗਈ। ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਪਿੰਡ ਦੇ ਹੀ ਸ਼ਖਸ ਨੇ ਹੀ ਅੰਜ਼ਾਮ ਦਿੱਤਾ ਸੀ। ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ ‘ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਬੀਮਾਰ ਦੱਸਿਆ ਜਾ ਰਿਹਾ ਹੈ।

Jasbir Singh
Jasbir Singh
Jasbir Singh is a skilled writer and Author at Salam News Punjab, leveraging their graduation from Punjab to craft engaging and informative articles. Committed to journalistic excellence, they adhere to AP News and Google News guidelines, delivering high-quality, unbiased content. With a focus on sharing the pulse of Punjab, their dedication to storytelling upholds the publication's standards, ensuring a captivating narrative that resonates with readers.
RELATED ARTICLES
- Advertisment -spot_img

Most Popular

Recent Comments