spot_img
Homeਮਾਲਵਾਸੰਗਰੂਰ-ਬਰਨਾਲਾ‘ਆਪ’ MLA ਗੱਜਣਮਾਜਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, 15 ਦਿਨ ਦੀ...

‘ਆਪ’ MLA ਗੱਜਣਮਾਜਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, 15 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਈਡੀ ਵੱਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਕੋਰਟ ਨੇ ਗੱਜਣਮਾਜਰਾ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਹੈ।

ਦੱਸ ਦੇਈਏ ਕਿ ਗੱਜਣਮਾਜਰਾ ਨੂੰ ਈਡੀ ਨੇ ਸੰਗਰੂਰ ਵਿਚ ਵਰਕਰਾਂ ਨਾਲ ਚੱਲ ਰਹੀ ਬੈਠਕ ਤੋਂ ਗ੍ਰਿਫਤਾਰ ਕਰ ਲਿਆ ਸੀ। ਬੀਤੇ ਦਿਨੀਂ ਪੁੱਛਗਿਛ ਦੌਰਾਨ ਵਿਧਾਇਕ ਗੱਜਣਮਾਜਰਾ ਦੀ ਤਬੀਅਤ ਖਰਾਬ ਹੋ ਗਈ ਸੀ ਜਿਸ ਦੇ ਬਾਅਦ ਉਨ੍ਹਾਂ ਨੂੰਇਲਾਜ ਲਈ ਜਲੰਧਰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੋਂ ਦੇਰ ਰਾਤ ਲਗਭਗ 12 ਵਜੇ ਗੱਜਣਮਾਜਰਾ ਨੂੰ ਚੰਡੀਗੜ੍ਹ ਪੀਜੀਆਰ ਰੈਫਰ ਕਰ ਦਿੱਤਾ ਗਿਆ ਸੀ ਜਿਥੇ ਉਨ੍ਹਾਂ ਦਾ ਸੁਰੱਖਿਆ ਵਿਚ ਇਲਾਜ ਚੱਲ ਰਿਹਾ ਸੀ।

ਜ਼ਿਕਰਯੋਗ ਹੈ ਕਿ ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਹੋਈ ਹੈ। ਇਸੇ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਆਫਿਸ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਦੀ ਗ੍ਰਿਫਤਾਰੀ ਨਹੀਂ ਹੋਈ ਸੀ। ਪਰ ਸੋਮਵਾਰ ਨੂੰ ਈਡੀ ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments