spot_img
Homeਮਾਝਾਗੁਰਦਾਸਪੁਰਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਦੇ ਗ੍ਰਹਿ ਵਿਖੇ ਬਾਪੂ ਪਿਆਰਾ ਸਿੰਘ ਭਾਟੀਆ...

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਦੇ ਗ੍ਰਹਿ ਵਿਖੇ ਬਾਪੂ ਪਿਆਰਾ ਸਿੰਘ ਭਾਟੀਆ ਦੇ ਪਰਿਵਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ

ਕਾਦੀਆ 15 ਦਸੰਬਰ (ਸਲਾਮ ਤਾਰੀ)

ਜਗਤ ਗੁਰੂ ਪਹਿਲੇ ਪਾਤਸ਼ਾਹ ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਪੁਰਬ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਰੇਲਵੇ ਰੋਡ ਕਾਦੀਆਂ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਤੇ ਖ਼ਾਲਸਾਈ ਰਵਾਇਤ ਅਨੁਸਾਰ ਮਨਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਬੀਤੇ ਦੋ ਰੋਜ਼ਾ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤਾ ਗਿਆ।ਇਸ ਮੌਕੇ ਤੇ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ।
ਇਸੇ ਦੌਰਾਨ ਭਾਟੀਆ ਪਰਿਵਾਰ ਦੇ ਛੋਟੇ ਛੋਟੇ ਬੱਚਿਆਂ ਨੇ ਮਧੂਰ ਅਵਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਸਤਤਿ ਭਰੀਆਂ ਕਵਿਤਾਵਾਂ ਗਾਇਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।
ਸਟੇਜ ਸਕੱਤਰ ਦੀ ਭੂਮਿਕਾ ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਰਿਟਾਇਰ ਐਕਸੀਅਨ ਮੰਡੀ ਬੋਰਡ ਨੇ ਬਾਖੂਬੀ ਨਿਭਾਈ।

ਇਸ ਮੌਕੇ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਦੇ ਸਿਧਾਂਤ ਦੇ ਮਾਰਗ ਦਰਸ਼ਕ ਤੇ ਚੱਲਣਾ ਚਾਹੀਦਾ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਅਤੇ ਬਾਪੂ ਪਿਆਰਾ ਸਿੰਘ ਭਾਟੀਆ ਦੇ ਪਰਿਵਾਰਕ ਮੈਂਬਰਾਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।
ਇਸ ਦੋਰਾਨ ਜਥੇਦਾਰ ਗੋਰਾ ਨੇ ਹਜ਼ੂਰੀ ਰਾਗੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਅੰਤ ਵਿੱਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

ਇਸ ਮੌਕੇ ਤੇ ਸ੍ਰ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ, ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਪਲਵਿੰਦਰ ਸਿੰਘ ਲੰਬੜਦਾਰ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ , ਮਾਸਟਰ ਸੁਖਦੇਵ ਸਿੰਘ ਦਕੋਹਾ,ਸ੍ਰੀ ਅਬਦੁੱਲ ਵਾਸੇ ਐਮ ਸੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ, ਸ੍ਰ ਕੁਲਵੰਤ ਸਿੰਘ ਐਮ ਸੀ,ਸ੍ਰ ਕਰਤਾਰ ਸਿੰਘ ਪ੍ਰਧਾਨ,ਸ੍ਰ ਬਾਵਾ ਸਿੰਘ ਬਟਾਲਾ,ਸ੍ਰ ਜਗਦੀਸ਼ ਸਿੰਘ ਬੁੱਟਰ ਚੀਫ ਗੁਰਦੁਆਰਾ ਇੰਸਪੈਕਟਰ,ਸ੍ਰ ਕੰਵਰ ਬਲਦੀਪ ਸਿੰਘ ਭਾਟੀਆ,ਸ੍ਰ ਪ੍ਰਭਜੀਤ ਸਿੰਘ ਗਿਫਟੀ,ਸ੍ਰ ਹਰਭਜਨ ਸਿੰਘ ਭਾਟੀਆ,ਸ੍ ਮਨਿੰਦਰ ਸਿੰਘ ਰਾਜੂ,ਸ੍ਰ ਸੁਖਦੇਵ ਸਿੰਘ ਦਕੋਹਾ,ਸ੍ਰ ਅਮਰੀਕ ਸਿੰਘ ਸਲਾਹਪੁਰ,ਸ੍ਰ ਸੁਰਜੀਤ ਸਿੰਘ ਸਲਾਹਪੁਰ, ਸ੍ਰ ਬਲਕਾਰ ਸਿੰਘ ਸੰਧੂ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਦਮਨਪ੍ਰੀਤ ਸਿੰਘ ਰਾਜਾ,ਸ੍ਰ ਦਲਵਿੰਦਰਜੀਤ ਸਿੰਘ ਖਹਿਰਾ ਸਾਬਕਾ ਪ੍ਰਧਾਨ ਨਗਰ ਕੌਂਸਲ,ਸ੍ਰੀ ਵਿਜੇ ਕੁਮਾਰ ਐਮ ਸੀ, ਸ੍ਰ ਸੁਖਵਿੰਦਰ ਪਾਲ ਸਿੰਘ ਭਾਟੀਆ ਐਮ ਸੀ,ਸ੍ਰ ਗਗਨਦੀਪ ਸਿੰਘ ਗਿੰਨੀ ਐਮ ਸੀ,ਸ੍ਰੀ ਪਰਸ਼ੋਤਮ ਹੰਸ ਐਮ ਸੀ,ਸ੍ਰੀ ਨਰਿੰਦਰ ਭਾਟੀਆ ਸਾਬਕਾ ਪ੍ਰਧਾਨ ਨਗਰ ਕੌਂਸਲ, ਹੈਡਮਾਸਟਰ ਗੁਰਬਚਨ ਸਿੰਘ ਐਮ ਸੀ, ਬੀਬੀ ਹਰਪਾਲ ਕੌਰ ਭਾਟੀਆ ਐਮ ਸੀ,ਸ੍ ਸੁਖਪ੍ਰੀਤ ਸਿੰਘ ਸੈ਼ਬੀ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਕਾਦੀਆਂ,ਸ੍ਰੀ ਅਬਦੁੱਲ ਵਾਸਤੇ ਐਮ ਸੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਮਾਸਟਰ ਪ੍ਰਵੀਨ ਸਿੰਘ, ਸ੍ਰ ਮਨਮੋਹਨ ਸਿੰਘ ਓਬਰਾਏ,ਸ੍ ਸ਼ਿੰਗਾਰ ਸਿੰਘ ਸੰਧੂ,ਸ੍ਰ ਅਵਤਾਰ ਸਿੰਘ ਬਸਰਾਵਾਂ,ਸ੍ਰ ਸਤਨਾਮ ਸਿੰਘ ਸੰਧੂ, ਸ੍ਰ ਤਰਸੇਮ ਸਿੰਘ ਪ੍ਰਧਾਨ,ਸ੍ਰ ਮਨਪ੍ਰੀਤ ਸਿੰਘ ਸੰਗਤਪੁਰ,ਸ੍ਰ ਬਲਬੀਰ ਸਿੰਘ ਢੱਪਈ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ,ਸ੍ਰ ਗੁਰਮੁੱਖ ਸਿੰਘ ਖਾਲਸਾ,ਸ੍ਰ ਬਲਬੀਰ ਸਿੰਘ ਸੇਖਵਾਂ,ਸ੍ਰ ਮਨਜੀਤ ਸਿੰਘ ਕਾਦੀਆਂ,ਸ੍ਰ ਤਰਸੇਮ ਸਿੰਘ ਸੇਖਵਾਂ, ਸ੍ਰ ਸੁਰਿੰਦਰ ਪਾਲ ਸਿੰਘ ਮਨੀ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ,ਸ੍ਰ ਸਿਮਰਤਪਾਲ ਸਿੰਘ ਭਾਟੀਆ,ਸ੍ਰ ਕੁੰਵਰ ਬਨਦੀਪ ਸਿੰਘ ਭਾਟੀਆ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ,ਸ੍ਰ ਗਿਫਟੀ ਭਾਟੀਆ ਹੋਟਲ ਅਜਾਦ ਵਾਲੇ ਆਦਿ ਹਜ਼ਾਰਾਂ ਸੰਗਤਾਂ ਨਤਮਸਤਕ ਹੋਏ।

ਫੋਟੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਹਜ਼ੂਰੀ ਰਾਗੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments