spot_img
Homeਮਾਝਾਗੁਰਦਾਸਪੁਰਸਰਕਾਰੀ ਸਕੂਲ ਵਿੱਚ ਮਾਪਿਆਂ ਨਾਲ ਅਧਿਆਪਕਾਂ ਦੀ ਮਿਲਣੀ ਹੋਈ

ਸਰਕਾਰੀ ਸਕੂਲ ਵਿੱਚ ਮਾਪਿਆਂ ਨਾਲ ਅਧਿਆਪਕਾਂ ਦੀ ਮਿਲਣੀ ਹੋਈ

ਕਾਦੀਆਂ/16 ਦਸੰਬਰ (ਸਲਾਮ ਤਾਰੀ)

ਸੂਬੇ ਦੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਤੇ ਅੱਜ ਪੰਜਾਬ ਭਰ ਵਿੱਚ ਹੋਈ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਜੋਆ ਵਿੱਚ ਪਿੰ੍ਰਸੀਪਲ ਸ਼੍ਰੀ ਰਾਮ ਲਾਲ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਇਸ ਦੌਰਾਨ ਪਿੰ੍ਰਸੀਪਲ ਸ੍ਰੀ ਰਾਮ ਲਾਲ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਣਾਂ ਨੇ ਦੱਸਿਆ ਕਿ ਸਾਡਾ ਮਕਸਦ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਾਰੇ ਕਲਾਸ ਇੰਚਾਰਜਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਣਾਂ ਦੀ ਅਕਾਦਮਿਕ ਪੜਾਈ ਬਾਰੇ ਜਾਣੂ ਕਰਵਾਇਆ। 8-10-12ਵੀਂ ਕਲਾਸ ਦੇ ਸਮੂਹ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਨ ਲਈ ਉਤਸਾਹਿਤ ਕੀਤਾ। ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਦੀ ਜਾਣਕਾਰੀ ਵਿਦਿਆਰਥੀਆਂ ਦੇ ਮਾਪਿਆ ਨਾਲ ਸਾਂਝੀ ਕੀਤੀ ਗਈ। ਨਵੇਂ ਸੈਸ਼ਨ ਵਿੱਚ ਦਾਖ਼ਲਿਆਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਰਕਾਰੀ ਸਹੂਲਤਾਂ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸ਼੍ਰੀਮਤੀ ਰਮਨਦੀਪ ਕੌਰ, ਮਨਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਪ੍ਰਗਟ ਸਿੰਘ,ਬਚਿੱਤਰ ਸਿੰਘ, ਮਨਜਿੰਦਰ ਸਿੰਘ, ਮਨਿੰਦਰਜੀਤ ਸਿੰਘ, ਰਜਿੰਦਰ ਸਿੰਘ, ਕਮਲਜੀਤ ਕੌਰ, ਮੈਡਮ ਸਾਕਸ਼ੀ, ਸੁਨੀਤਾ ਸੈਣੀ,ਸੁਨੀਤਾ ਰਾਣੀ,ਲਖਬੀਰ ਕੌਰ, ਜਸਵੰਤ ਕੌਰ, ਅਮਨਦੀਪ ਕੌਰ, ਹਰਸਿਮਰਨ ਕੌਰ, ਅਮਨਦੀਪ ਕੌਰ, ਬਲਜੀਤ ਕੌਰ ਹਾਜ਼ਰ ਸਨ।
ਫ਼ੋਟੋ: ਮਾਪਿਆਂ ਨਾਲ ਅਧਿਆਪਕਾਂ ਦੀ ਮਿਲਣੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments