spot_img
Homeਮਾਝਾਗੁਰਦਾਸਪੁਰਗ੍ਰਾਮ ਪੰਚਾਇਤ ਪੰਪ ਆਪ੍ਰੇਟਰਾਂ ਵੱਲੋਂ ਭੁੱਖ ਹੜਤਾਲ ਦੀ ਚੇਤਾਵਨੀ

ਗ੍ਰਾਮ ਪੰਚਾਇਤ ਪੰਪ ਆਪ੍ਰੇਟਰਾਂ ਵੱਲੋਂ ਭੁੱਖ ਹੜਤਾਲ ਦੀ ਚੇਤਾਵਨੀ

ਨੌਸ਼ਹਿਰਾ ਮੱਝਾ ਸਿੰਘ, 18 ਦਸੰਬਰ (ਰਵੀ ਭਗਤ) ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਰਾਚੋ ਵਿਖੇ ਲੱਗੇ ਪੱਕੇ ਮੋਰਚੇ ਨੂੰ ਲਗਭਗ ਦੋ ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਤੇ ਹਰਜਿੰਦਰ ਸਿੰਘ ਮੂਲਿਆਂਵਾਲ ਨੇ ਕਿਹਾ ਕਿ ਸਾਡੇ ਵਰਕਰਾਂ ਵੱਲੋਂ ਕੜਾਕੇ ਦੀ ਠੰਡ ਵਿੱਚ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਪ ਆਪਰੇਟਰਾਂ ਦਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ ਅਤੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਭੁੱਖ ਹੜਤਾਲ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰੀ ਠੰਡ ਦੌਰਾਨ ਕਿਸੇ ਵੀ ਵਰਕਰ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਉਸ ਦੀ ਜਿੰਮੇਵਾਰ ਸੂਬਾ ਸਰਕਾਰ ਹੋਵੇਗੀ। ਇਸ ਮੌਕੇ ਮੀਤ ਪ੍ਰਧਾਨ ਨਿਸ਼ਾਨ ਸਿੰਘ, ਸਤਕਾਰ ਨਰਿੰਦਰ, ਤਰਸੇਮ ਪਾਲ, ਨਵਰਾਜ ਸਿੰਘ, ਲਖਵਿੰਦਰ ਸਿੰਘ, ਸ਼ੇਰਾ ਮਸੀਹ, ਐਡਵਿਨ, ਲਵਪ੍ਰੀਤ, ਨਰਿੰਦਰ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਬਲਬੀਰ ਸਿੰਘ, ਹਰਮੇਸ਼ ਜੋਨੀ ਆਦਿ ਹਾਜਿਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments