spot_img
Homeਮਾਝਾਗੁਰਦਾਸਪੁਰਸਮੂਹ ਸ਼ਹੀਦਾਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਕਾਦੀਆਂ ਸਮੇਤ ਵੱਖ-ਵੱਖ ਥਾਵਾਂ...

ਸਮੂਹ ਸ਼ਹੀਦਾਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਕਾਦੀਆਂ ਸਮੇਤ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਪੂਰਾ ਇਲਾਕਾ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ

ਕਾਦੀਆਂ 21 ਦਸੰਬਰ (ਸਲਾਮ ਤਾਰੀ)

ਕਾਦੀਆਂ ਦੇ ਪਿੰਡ ਮੋਕਲ ਵਿਖੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਸਮੇਤ ਸਮੂਹ ਚਮਕੋਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਪਹੁੰਚਿਆ ਤੇ ਕਾਦੀਆਂ ਸ਼ਹਿਰ ਪਹੁੰਚਣ ਤੇ ਇਲਾਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਪਿੰਡ ਲੀਲ ਕਲਾਂ ਵਿਖੇ ਵੀ ਸੰਗਤ ਦੁਆਰਾ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦਾ ਵੱਖ ਵੱਖ ਥਾਵਾਂ ਤੇ ਗੁਰੂ ਬਖਸ਼ਿਸ਼ ਸਰੋਪਾ ਪਾ ਕੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਨਗਰ ਕੀਰਤਨ ਦੇ ਵਿੱਚ ਨਿਹੰਗ ਸਿੰਘਾਂ ਦੇ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਵੱਖ-ਵੱਖ ਕੀਰਤਨੀ ਢਾਡੀ ਜਥਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ। ਇਸ ਮੌਕੇ ਸੰਗਤਾਂ ਦੇ ਵੱਲੋਂ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਵਿੱਚ ਮੌਜੂਦ ਸੰਗਤਾਂ ਦੇ ਲਈ ਗੁਰੂ ਜੀ ਦੇ ਨਾਂ ਦੇ ਅਤੂਟ ਲੰਗਰ ਲਗਾਏ ਗਏ। ਇਸ ਮੌਕੇ ਪਿੰਡ ਮੋਕਲ ਸਮੇਤ ਇਲਾਕੇ ਭਰ ਦੇ ਪਿੰਡਾਂ ਸਮੇਤ ਕਾਦੀਆਂ ਨਗਰ ਨਿਵਾਸੀ ਅਤੇ ਇਲਾਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ, ਅਜੀਤ ਸਿੰਘ,ਬੀਰ ਸਿੰਘ, ਕਰਨੈਲ ਸਿੰਘ, ਸੁਲੱਖਣ ਸਿੰਘ ਲਾਡੀ, ਵੱਸਣ ਸਿੰਘ, ਅਕਸ਼ ਦੀਪ ਸਿੰਘ, ਸਿਮਰਨ ਸਿੰਘ ਨਾਗੀ, ਗ੍ਰੰਥੀ ਕੁਲਬੀਰ ਸਿੰਘ, ਗ੍ਰੰਥੀ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਮਨਜੀਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸਾਬਕਾ ਸਰਪੰਚ, ਅਰਸ਼ ਦੀਪ ਸਿੰਘ, ਪਰਮਜੀਤ ਸਿੰਘ, ਮੰਗਲ ਸਿੰਘ, ਹਰਬੰਸ ਸਿੰਘ ਫੌਜੀ, ਆਦਿ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments