spot_img
Homeਮਾਝਾਗੁਰਦਾਸਪੁਰਐਸ.ਐਸ. ਬਾਜਵਾ ਸਕੂਲ ਵਿੱਚ ਵੀਰ ਬਾਲ ਦਿਵਸ ਮਨਾਇਆ ਗਿਆ

ਐਸ.ਐਸ. ਬਾਜਵਾ ਸਕੂਲ ਵਿੱਚ ਵੀਰ ਬਾਲ ਦਿਵਸ ਮਨਾਇਆ ਗਿਆ

ਕਾਦੀਆ 23 ਦਸੰਬਰ (ਤਾਰੀ ):- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਵੀਰ ਬਾਲ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਕੀਤੀ ਗਈ। ਇਸ ਉਪਰੰਤ 12ਵੀਂ ਜਮਾਤ ਦੇ ਵਿਦਿਆਰਥੀ ਅਭਿਜੋਤਪ੍ਰੀਤ ਸਿੰਘ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਨਾਲ ਸ਼ਹੀਦਾਂ ਦੇ ਇਤਿਹਾਸ ‘ਤੇ ਚਾਨਣਾ ਪਾਇਆ, 8ਵੀਂ ਜਮਾਤ ਦੀਆਂ ਵਿਦਿਆਰਥਣਾਂ ਮਹਿਰੀਤ ਕੌਰ ਅਤੇ ਆਨੰਦੀ ਨੇ ਸ਼ਬਦ ਗਾਇਨ ਕਰਕੇ ਸਭ ਨੂੰ ਭਾਵੁਕ ਕਰ ਦਿੱਤਾ, ਇਸ ਦਿਨ ਬੱਚਿਆਂ ਨੂੰ ਫਿਲਮ ‘ਚਾਰ ਸਾਹਿਬਜ਼ਾਦੇ’ ਦਿਖਾਈ ਗਈ। ਇਸ ਦਿਨ ਸਕੂਲ ਦੀ ਪੰਜਾਬੀ ਅਧਿਆਪਕਾ ਸ. ਪਰਮਜੀਤ ਕੌਰ ਨੇ ਇਸ ਦਿਹਾੜੇ ‘ਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।ਆਪਣੇ ਵਿਚਾਰ ਸਾਂਝੇ ਕੀਤੇ।ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਮਨੋਹਰ ਲਾਲ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਹ ਸਮੁੱਚਾ ਪ੍ਰੋਗਰਾਮ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਹੋਇਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments