ਕਾਦੀਆ 25 ਦਸੰਬਰ (ਤਾਰੀ)ਅੱਜ ਜਿੱਥੇ ਪੂਰੀ ਦੁਨੀਆ ਵਿਚ ਕ੍ਰਿਸਮਿਸ ਦਾ ਤਿਓਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ
ਉਥੇ ਅੱਜ ਕਾਦੀਆ ਵਿਖੇ ਵੀ ਵੱਖ ਵੱਖ ਥਾਵਾਂ ਤੇ ਕ੍ਰਿਸਮਿਸ ਦਾ ਦਿਹਾੜਾ ਮਨਾਇਆ ਗਿਆ। ਪਿੰਡ ਡੱਲਾ ਦੇ ਇਸਾਈ ਭਾਈਚਾਰੇ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ ਜੌ ਕੇ ਡੱਲਾ ਮੋੜ ਤੋਂ ਸ਼ੁਰੂ ਹੋ ਕੇ ਕਾਦੀਆ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਘੁੰਮੀ। ਇਸੇ ਤਰ੍ਹਾਂ ਕਾਹਲਵਾਂ ਚਰਚ ਵਿੱਚ ਵੀ ਕ੍ਰਿਸਮਿਸ ਦਾ ਤਿਓਹਾਰ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ