spot_img
Homeਮਾਝਾਗੁਰਦਾਸਪੁਰਡੀਐਸਪੀ ਰਾਜੇਸ਼ ਕੱਕੜ ਦੀ ਅਗਵਾਈ ਹੇਠ ਨਵੇਂ ਸਾਲ ਦੀ ਆਮਦ ਅਤੇ ਜਲਸਾ...

ਡੀਐਸਪੀ ਰਾਜੇਸ਼ ਕੱਕੜ ਦੀ ਅਗਵਾਈ ਹੇਠ ਨਵੇਂ ਸਾਲ ਦੀ ਆਮਦ ਅਤੇ ਜਲਸਾ ਸਾਲਾਨਾ ਮੌਕੇ ਫਲੈਗ ਮਾਰਚ ਕੱਢਿਆ ਗਿਆ।

ਕਾਦੀਆਂ 26 ਦਸੰਬਰ (ਤਾਰੀ)

ਨਵੇਂ ਸਾਲ ਅਤੇ ਸਲਾਨਾ ਜਲਸੇ ਮੌਕੇ ਡੀਐਸਪੀ ਕਾਦੀਆਂ ਰਾਜੇਸ਼ ਕੱਕੜ ਅਤੇ ਥਾਣਾ ਇੰਚਾਰਜ ਕੁਲਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਪੰਜ ਮੋਟਰਸਾਈਕਲ ਸਵਾਰ ਪੁਲੀਸ ਮੁਲਾਜ਼ਮ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਜਮਾਤ ਅਹਿਮਦੀਆ ਦਾ ਅੰਤਰਰਾਸ਼ਟਰੀ ਹੈੱਡਕੁਆਰਟਰ ਹੋਣ ਕਰਕੇ ਇੱਥੇ ਹੋਣ ਵਾਲੇ ਤਿੰਨ ਰੋਜ਼ਾ ਸੰਮੇਲਨ ਅਤੇ ਨਵੇਂ ਸਾਲ ਦੀ ਆਮਦ ਦੇ ਸਬੰਧ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਇਸ ਵਿੱਚ ਸ਼ਹਿਰ ਦੇ ਲੋਕ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ, ਉੱਥੇ ਹੀ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਮੰਗਿਆ |

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments