spot_img
Homeਮਾਝਾਗੁਰਦਾਸਪੁਰਕੁਸ਼ਟ ਨਿਵਾਰਣ ਦਿਵਸ ਮੌਕੇ ਸੀ.ਐੱਚ.ਸੀ. ਭਾਮ ਦੇ ਸਟਾਫ ਨੇ ਲਿਆ ਪ੍ਰਣ ...

ਕੁਸ਼ਟ ਨਿਵਾਰਣ ਦਿਵਸ ਮੌਕੇ ਸੀ.ਐੱਚ.ਸੀ. ਭਾਮ ਦੇ ਸਟਾਫ ਨੇ ਲਿਆ ਪ੍ਰਣ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਕੇਂਦਰ ਤੱਕ ਪਹੁੰਚ ਕੀਤੀ ਜਾਵੇ – ਐਸ.ਐਮ.ਓ.

ਕਾਦੀਆਂ 30 ਜਨਵਰੀ,(ਸਲਾਮ ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐੱਚ ਸੀ ਭਾਮ ਡਾ. ਜਤਿੰਦਰ ਭਾਟੀਆ ਅਗਵਾਈ ਹੇਠ ਬਲਾਕ ਭਾਮ ਵਿਖੇ  ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ‘ਤੇ ਸਮੂਹ ਸਟਾਫ ਵੱਲੋਂ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ ਗਿਆ।

ਡਾ. ਜਤਿੰਦਰ ਭਾਟੀਆ ਨੇ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਚਮੜੀ ‘ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ‘ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ, ਅਜਿਹੇ ਲੱਛਣ ਹੋਣ ‘ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਚੈਕਅੱਪ ਕਰਵਾਇਆ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਦਿਵਿਆਂਗਤਾ) ਤੋਂ ਬਚਿਆ ਜਾ ਸਕੇ।

ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ ਇਲਾਜ ਉਪਲਬਧ ਹੈ। ਇਸ ਮੁਹਿੰਮ ਦੌਰਾਨ ਵੱਖ- ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਆਸ਼ਾ ਵਰਕਰ ਵੱਲੋ ਘਰ-ਘਰ ਜਾ ਕੇ ਕੁਸ਼ਟ ਰੋਗ ਦੇ ਲੱਛਣਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ। ਕੁਸ਼ਟ ਰੋਗੀ ਨਾਲ ਬੈਠਣ,ਖਾਣ, ਘੁੰਮਣ-ਫਿਰਨ ਤੇ ਕਿਸੇ ਵੀ ਤਰ੍ਹਾਂ ਦਾ ਭੇਦ-ਭਾਵ ਨਹੀਂ ਕੀਤਾ ਜਾਣਾ ਚਾਹੀਦਾ ।

ਇਸ ਮੌਕੇ ਐਸ ਐਮ ਓ ਡਾਕਟਰ ਜਤਿੰਦਰ ਭਾਟੀਆ, ਬੀ ਈ ਈ ਸੁਰਿੰਦਰ ਕੌਰ, ਹੈਲਥ ਇੰਸਪੈਕਟਰ ਕੁਲਜੀਤ ਸਿੰਘ,ਸਰਬਜੀਤ ਸਿੰਘ, ਗੁਰਜੀਤ ਫਾਰਮੇਸੀ ਅਫਸਰ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments