spot_img
Homeਪੰਜਾਬਮਾਝਾਹੈਲਥ ਇੰਸਪੈਕਟਰ ਵੱਲੋਂ ਨਗਰ ਕੌਂਸਲ ਕਾਦੀਆਂ ਦੇ ਸਫਾਈ ਕਰਮਚਾਰੀਆਂ ਦੇ ਨਾਲ ਵਿਸ਼ੇਸ਼...

ਹੈਲਥ ਇੰਸਪੈਕਟਰ ਵੱਲੋਂ ਨਗਰ ਕੌਂਸਲ ਕਾਦੀਆਂ ਦੇ ਸਫਾਈ ਕਰਮਚਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ

ਕਾਦੀਆਂ 30 ਜਨਵਰ, (ਸਲਾਮ ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਡੀਕਲ ਅਫਸਰ ਡਾਕਟਰ ਸ਼ੁਭਨੀਤ ਕੁਮਾਰ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਵੱਲੋਂ ਨਗਰ ਕੌਂਸਲ ਕਾਦੀਆਂ ਦੇ ਕਾਰਜ ਸਾਧਕ ਅਫਸਰ ਅਰੁਣ ਕੁਮਾਰ ਤੇ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ ਦੇ ਸਾਂਝੇ ਸਹਿਯੋਗ ਨਾਲ ਸਫਾਈ ਕਰਮਚਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਸਾਫ ਸਫਾਈ ਰੱਖਣ ਸਬੰਧੀ ਅਤੇ ਆਪਣੇ ਆਲਾ ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੌਕੇ ਉਨਾਂ ਨੇ ਇਲਾਕੇ ਦੇ ਲੋਕਾਂ ਨੂੰ ਹੀ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਦੀ ਅਪੀਲ ਕੀਤੀ ਗਈ। ਇਸ ਸਬੰਧੀ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਜਿੱਥੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਸਾਫ ਸਫਾਈ ਸਬੰਧੀ ਹਦਾਇਤਾਂ ਕੀਤੀਆਂ ਉੱਥੇ ਹੀ ਨਗਰ ਕੌਂਸਲ ਕਾਦੀਆਂ ਦੇ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ ਦੇ ਵੱਲੋਂ ਵੀ ਉਹਨਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖੀ ਜਾਵੇ ਇਸ ਦੇ ਨਾਲ ਹੀ ਉਹਨਾਂ ਨੇ ਕਾਦੀਆਂ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਅੰਦਰ ਕਿਤੇ ਵੀ ਲੋਕ ਗੰਦਗੀ ਨਾ ਫੈਲਾਉਣ ਅਤੇ ਆਪਣਾ ਆਲਾ ਦੁਆਲਾ ਹਰਿਆ ਭਰਿਆ ਰੱਖਣ ਅਤੇ ਸਾਫ ਸਫਾਈ ਵਾਲਾ ਰੱਖਣ ਤਾਂ ਜੋ ਸਮਾਂ ਰਹਿੰਦਿਆਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ, ਇੰਦਰਪ੍ਰੀਤ ਸਿੰਘ, ਰੋਹਿਤ ਭਾਟੀਆ, ਰਵਿੰਦਰਜੀਤ ਸਿੰਘ ,ਗੁਰਬਾਜ ਸਿੰਘ ਬਾਜਵਾ , ਸਮੇਤ ਸਮੂਹ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments