spot_img
HomeEnglishਸਿੱਖ ਨੈਸ਼ਨਲ ਕਾਲਜ ਵੱਲੋਂ ਆਯੋਜਿਤ ਕੀਤਾ ਡਿਗਰੀ ਵੰਡ ਸਮਾਰੋਹ

ਸਿੱਖ ਨੈਸ਼ਨਲ ਕਾਲਜ ਵੱਲੋਂ ਆਯੋਜਿਤ ਕੀਤਾ ਡਿਗਰੀ ਵੰਡ ਸਮਾਰੋਹ

ਕਾਦੀਆਂ, 02 ਮਾਰਚ (ਸਲਾਮ ਤਾਰੀ) – ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਕਾਦੀਆਂ ਚ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਵੱਲੋਂ ਆਪਣਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀਨ ਅਕਾਦਮਿਕ ਮਾਮਲੇ, ਗੁਰੂ ਨਾਨਕ ਦੇਵ ਯੂਨੀਵਰਸਟੀ ਡਾ. ਬਿਕਰਮਜੀਤ ਸਿੰਘ ਬਾਜਵਾ ਸ਼ਾਮਿਲ ਹੋਏ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਸੰਯੁਕਤ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ  ਸ਼ਾਮਿਲ ਹੋਏ। ਕਾਲਜ ਕੈਂਪਸ ਵਿਚ ਪਹੁੰਚਣ ਚ ਸਥਾਨਕ ਕਾਲਜ ਪ੍ਰਬੰਧਕ ਕਮੇਟੀ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ, ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸਮੂਹ ਸਟਾਫ ਨੇ ਸਵਾਗਤ ਕੀਤਾ। ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਉਪਰੰਤ ਮੁਬਾਰਕਬਾਦ ਭੇਂਟ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਚ ਜੀਵਨ ਨੂੰ ਚੰਗਾ ਬਣਾਉਣ ਲਈ ਉੱਚ ਵਿਦਿਆ ਦੀ ਪ੍ਰਾਪਤੀ ਦੀ ਵੱਡੀ ਲੋੜ ਹੈ। ਕੌਮ ਦੀ ਬੁਨਿਆਦ ਤਾਂ ਹੀ ਮਜ਼ਬੂਤ ਹੋ ਸਕਦੀ ਹੈ ਜੇਕਰ ਉਸ ਕੌਮ ਦੇ ਸਮਾਜ ਦਾ ਨੌਜਵਾਨ ਉੱਚ ਸਿਖਿਅਤ ਹੈ।  ਉੱਚ ਸਿੱਖਿਆ ਨਾਲ ਹੁਨਰਮੰਦ ਤੇ ਸਵੈ-ਰੋਜ਼ਗਾਰ ਵਿਚ ਨਿਪੁੰਨਤਾ ਤੇ ਕੁਸ਼ਲਤਾ ਹਾਸਿਲ ਹੋ ਸਕਦੀ ਹੈ। ਉਨ੍ਹਾਂ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਸ ਕਾਲਜ ਤੋਂ ਸਾਇੰਸ ਵਿਸ਼ੇ ਵਿਚ ਗਰੈਜੂਏਟ ਦੀ ਡਿਗਰੀ ਕਰਕੇ ਉਚੇਰੀ ਵਿਦਿਆ ਦੇ ਖੇਤਰ ਵਿਚ ਵੀ ਇਸ ਕਾਲਜ ਕਾਰਨ ਹੀ ਸਫਲਤਾ ਪ੍ਰਾਪਤ ਕਰ ਰਹੇ ਹਨ। ਸਮਾਗਮ ਦੇ ਕੋਆਰਡੀਨੇਟਰ ਪ੍ਰੋਫੈਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਡਿਗਰੀ ਵੰਡ ਸਮਾਰੋਹ ਦੇ ਦੌਰਾਨ 400 ਤੋਂ ਵੱਧ ਵੱਖ-ਵੱਖ ਕਲਾਸਾਂ ਪਾਸ ਕਰ ਚੁਕੇ ਵਿਦਿਆਰਥੀਆਂ ਨੂੰ ਡੀਗਰੀਆਂ ਪ੍ਰਦਾਨ ਕੀਤੀਆਂ ਗਈਆਂ। ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਚਰਨਜੀਤ ਸਿੰਘ ਭਾਟੀਆ ਵੱਲੋਂ ਮੁਖ ਮਹਿਮਾਨ ਡਾ. ਬਿਕਰਮਜੀਤ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਪੇਂਡੂ ਖੇਤਰ ਵਿਚ ਹੋਣ ਦੇ ਬਾਵਜੂਦ ਅਜੋਕੇ ਸਮੇ ਦੀਆਂ ਲੋੜਾਂ ਨੂੰ ਪੂਰੀਆਂ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਅਤੇ ਦੇਸ਼ ਦੀ ਵੰਡ ਤੋਂ ਬਾਅਦ 75 ਸਾਲਾਂ ਦੇ ਸਫ਼ਰ ਵਿਚ ਜ਼ਿਕਰਯੋਗ ਵਿਕਾਸ ਕੀਤਾ ਹੈ।
ਇਸ ਮੌਕੇ ਇੰਜੀਨੀਅਰ ਨਰਿੰਦਰਪਾਲ ਸਿੰਘ ਸੰਧੂ, ਅਮਰਜੀਤ ਸਿੰਘ ਬਾਜਵਾ, ਅਮਰਜੀਤ ਸਿੰਘ ਭਾਟੀਆ, ਜਰਨੈਲ ਸਿੰਘ ਮਾਹਲ, ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਡਾ. ਨਵਜੋਤ ਕੌਰ, ਗੁਰਬਚਨ ਸਿੰਘ, ਪ੍ਰੋ. ਧਿਆਨ ਸਿੰਘ, ਵਿਜੈ ਕੁਮਾਰ, ਕਮਲਜੀਤ ਸਿੰਘ ਆਦਿ ਸ਼ਾਮਿਲ ਸਨ। ਮੰਚ ਦਾ ਸੰਚਾਲਨ ਪ੍ਰੋਫੈਸਰ ਸਤਵਿੰਦਰ ਸਿੰਘ ਅਤੇ ਪ੍ਰੋਫੈਸਰ ਹਰਜਿੰਦਰ ਸਿੰਘ ਵੱਲੋਂ ਕੀਤਾ ਗਿਆ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments