spot_img
Homeਪੰਜਾਬਮਾਝਾਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਘੱਰ ਘੱਰ ਜਾ ਕੇ ਪੋਲੀਓ ਰੋਧਕ...

ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਘੱਰ ਘੱਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਕਾਦੀਆਂ, 4ਮਾਰਚ (ਸਲਾਮ ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ,ਜਿਲ੍ਹਾ ਟੀਕਾਕਰਨ ਅਧਿਕਾਰੀ ਡਾਕਟਰ ਅਰਵਿੰਦ ਮਨਚੰਦਾ ਦੇ ਮਾਰਗਦਰਸ਼ਨ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਭਾਟੀਆ ਦੀ ਯੋਗ ਅਗਵਾਈ ਹੇਠ ਬਲਾਕ ਭਾਮ ਹੇਠ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਐਸ ਐਮ ਓ ਡਾਕਟਰ ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਬਲਾਕ ਭਾਮ ਵਿਖੇ 140 ਬੂਥਾਂ ਵਿੱਖੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਅਤੇ 72ਪ੍ਰਤੀਸ਼ਤ ਟੀਚੇ ਨੂੰ ਪੂਰਾ ਕੀਤਾ । ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ ਟੀਮਾਂ ਵਲੋਂ ਅੱਜ 4 ਮਾਰਚ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ 199 ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਇਹ ਮੁਹਿਮ ਕੱਲ 5 ਮਾਰਚ ਨੂੰ ਵੀ ਜਾਰੀ ਰਹੇਗੀ।
ਡਾਕਟਰ ਸੰਦੀਪ ਅਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਬਲਾਕ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ,ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮ ‘ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਐਸ ਐਮ ਓ ਡਾਕਟਰ ਜਤਿੰਦਰ ਭਾਟੀਆ, ਡਾਕਟਰ ਸੰਦੀਪ ਕੁਮਾਰ, ਡਾਕਟਰ ਸੁਮੀਤ ,ਬੀ ਈ ਈ ਸੁਰਿੰਦਰ ਕੌਰ, ਸਰਬਜੀਤ ਸਿੰਘ, ਰੀਨਾ ਏ ਐਨ ਐਮ, ਨਵਦੀਪ ਸਿੰਘ ਫਾਰਮਾਸਿਸਟ ਰਾਜਵੰਤ ਕੌਰ ਐਲ ਐਚ ਵੀ,ਗੁਰਵੰਤ ਸਿੰਘ,ਪਰਮਜੀਤ ਕੋਰ,ਮੳਨਜੀਤ ਕੋਰ ਨਵੀਂ ਢਪਈ,ਮੰਜੀਤ ਕੋਰ ਪੁਰਾਣੀ ਢਪਈ ਆਦਿ ਹਾਜਰ ਰਹੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments