spot_img
Homeਪੰਜਾਬਮਾਝਾਇਸ ਵਾਰ ਸੱਤਰ ਪਾਰ' ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ

ਇਸ ਵਾਰ ਸੱਤਰ ਪਾਰ’ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ

 

ਬਟਾਲਾ, 8 ਅਪ੍ਰੈਲ (ਸਲਾਮ ਤਾਰੀ ) ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ‘ਮਿਸ਼ਨ ਸਵੀਪ’ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ‘ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ/ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ/ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਵੋਟਰ ਜਾਗਰੂਕਤਾ ਮੁਹਿੰਮ ਤਹਿਤ ਘੱਟ ਪੋਲਿੰਗ ਵਾਲੇ ਬੂਥਾਂ ਉੱਪਰ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ,ਐਸਡੀਐਮ ਬਟਾਲਾ ਨੇ ਦੱਸਿਆ ਕਿ 12 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਮਿਡਲ ਸਕੂਲ ਕੋਟਲੀ ਸੈਣੀਆਂ ਅਤੇ ਦਾਰਾਪੁਰ ਵਿਖੇ, 15 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਉਮਰਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਬਾਦੀ, ਉਮਰਪੁਰਾ ਬਟਾਲਾ ਵਿਖੇ, 19 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ.) ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਬੁੱਚੀਆਂ, 24 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਨੱਈਆ, ਸਰਕਾਰੀ ਪ੍ਰਾਇਮਰੀ ਸਕੂਲ ਧੀਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧੌਲਪੁਰ ਵਿਖੇ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments