spot_img
Homeਪੰਜਾਬਮਾਝਾਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 16 ਅਪ੍ਰੈਲ (ਅਬਦੁਲ ਸਲਾਮ ਤਾਰੀ)  ਡਾ ਸ਼ਾਇਰੀ ਭੰਡਾਰੀ,ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ਮਿਸ਼ਨ ਸਵੀਪ’ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ/ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ/ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।  ਜਿਸ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਘੱਟ ਪੋਲਿੰਗ ਵਾਲੇ ਬੂਥਾਂ ਉੱਪਰ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨਾਂ ਨੇ ਅੱਗੇ ਦੱਸਿਆ ਕਿ 19 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ.) ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਟਾਂਡਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਬੁੱਚੀਆਂ ਅਤੇ 24 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਨੱਈਆਸਰਕਾਰੀ ਪ੍ਰਾਇਮਰੀ ਸਕੂਲ ਧੀਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧੌਲਪੁਰ ਵਿਖੇ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments