spot_img
Homeਪੰਜਾਬਮਾਝਾਬਟਾਲਾ ਪੁਲਿਸ ਦੇ ਟਰੈਫਿਕ ਸਟਾਫ ਵਲੋਂ ਸੜਕ ਸੁਰੱਖਿਆ ਸਬੰਧੀ ਸੈਮੀਨਾਰ

ਬਟਾਲਾ ਪੁਲਿਸ ਦੇ ਟਰੈਫਿਕ ਸਟਾਫ ਵਲੋਂ ਸੜਕ ਸੁਰੱਖਿਆ ਸਬੰਧੀ ਸੈਮੀਨਾਰ

ਬਟਾਲਾ, 18 ਅਪ੍ਰੈਲ (ਅਬਦੁਲ ਸਲਾਮ ਤਾਰੀ) ਬਟਾਲਾ ਪੁਲਿਸ ਦੇ ਟਰੈਫਿਕ ਸਟਾਫ਼ ਵੱਲੋਂ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆਜਿਸ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੁਰੱਖਿਅਤ ਡਰਾਈਵਿੰਗ ਦੀ ਮਹੱਤਤਾ ਤੇ ਜ਼ੋਰ ਦਿੱਤਾ ਗਿਆ।

ਟਰੈਫਿਕ ਸਟਾਫ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਹੋਵੇਗੀ ਤਾਂ ਉਹ ਸੜਕਾਂ ਤੇ ਚਲਣ ਸਮੇਂ ਸਾਵਧਾਨੀਆਂ ਦੀ ਵਰਤੋਂ ਕਰਨਗੇ ਤੇ ਸੜਕੀ ਹਾਦਸਿਆਂ ਤੋ ਬਚ ਸਕਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਕਿਹਾ ਕਿ ਛੋਟੀ ਉਮਰੇ ਵਹੀਕਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ, 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਹੀ ਵਹੀਕਲ ਨੂੰ ਚਲਾਉਣਾ ਚਾਹੀਦਾ ਹੈ ਅਤੇ ਲਾਇਸੰਸ ਬਣਾਉਣ ਤੋਂ ਬਾਅਦ ਹੀ ਵਹੀਕਲ ਨੂੰ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਆਲੇ-ਦੁਆਲੇਮਾਪਿਆਂਰਿਸ਼ਤੇਦਾਰਾਂ ਨੂੰ ਵੀ ਸੜਕੀ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਵਹੀਕਲ ਚਲਾਉਂਦੇ ਸਮੇਂ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਤਾਂ ਜੋ ਕਿ ਦੁਰਘਟਨਾ ਹੋਣ ਤੇ ਜਾਨ-ਮਾਲ ਤੋਂ ਬਚਿਆ ਜਾ ਸਕੇ।

ਸੜਕ ਸੁਰੱਖਿਆ ਮੁਹਿੰਮ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਉਨਾਂ ਵਿਦਿਆਰਥੀ ਵਰਗ ਤੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਆਪਣਾ ਧਿਆਨ ਖੇਡਾਂ ਵੱਲ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਸਰੀਰਕ ਪੱਖੋਂ ਅਤੇ ਮਾਨਸਿਕ ਪੱਖੋਂ ਮਜਬੂਤੀ ਮਿਲਦੀ ਹੈ ਤੇ ਮਾੜੀਆਂ ਕੁਰੀਤੀਆਂ ਵੱਲ ਜਾਣ ਤੋਂ ਬਚਿਆ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments