spot_img
Homeਪੰਜਾਬਮਾਝਾਕਬੱਡੀ ਟੂਰਨਾਮੈਂਟ ਵਿੱਚ ਵਿਸ਼ੇਸ਼ ਸਨਮਾਨ ਕੀਤਾ

ਕਬੱਡੀ ਟੂਰਨਾਮੈਂਟ ਵਿੱਚ ਵਿਸ਼ੇਸ਼ ਸਨਮਾਨ ਕੀਤਾ

ਕਾਦੀਆਂ/18 ਅਪਰੈਲ (ਸਲਾਮ ਤਾਰੀ)
ਕਾਰਗਿਲ ਸ਼ਹੀਦ ਭਾਈ ਜਗਤਾਰ ਸਿੰਘ ਖੇਡ ਸਟੇਡੀਅਮ ਪਿੰਡ ਬੁੱਟਰ ਕਲਾਂ ਵਿਖੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪਹਿਲਾ ਗੋਲਡਨ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਨਾਨਕਸਰ ਕਲੱਬ ਗੁਰਦਾਸਪੁਰ,ਬਾਬਾ ਨਾਮਦੇਵ ਕਲੱਬ , ਘੁੰਮਾਣ , ਸੰਤ ਬਾਬਾ ਹਜ਼ਾਰਾ ਸਿੰਘ ਨਰਾਂਵਾਲੀ, ਸੰਤ ਹਜ਼ਾਰਾ ਸਿੰਘ ਯੂ ਐਸ ਦੀਆਂ ਟੀਮਾਂ ਸ਼ਿਰਕਤ ਕਰ ਰਹਿਆਂ ਹਨ। ਇਸ ਮੌਕੇ ਤੇ ਕਬੱਡੀ ਖਿਡਾਰੀ ਸਮੀਰ ਅਹਿਮਦ ਪੁੱਤਰ ਨਈਮ ਅਹਿਮਦ ਅਹਿਮਦ ਵਾਸੀ ਕਾਦੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਮੀਰ ਅਹਿਮਦ ਨੇ ਕਿਹਾ ਕਿ ਕਬੱਡੀ ਸਾਡੇ ਸੂਬੇ ਦੀ ਸ਼ਾਨ ਹੈ। ਚੰਗੀ ਸਿਹਤ ਲਈ ਖੇਡਾਂ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਖੱਣ ਲਈ ਖੇਡਾਂ ਵੱਲ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਜਿਵੇਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ ਉਸੇ ਤਰਜ਼ ਤੇ ਹਰ ਪਿੰਡ ਵਿੱਚ ਕਬੱਡੀ ਨੂੰ ਉਤਸਾਹਿਤ ਕਰਨ ਲਈ ਕਬੱਡੀ ਦੇ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਜਾਣ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments