spot_img
Homeਪੰਜਾਬਮਾਝਾਬਟਾਲਾ ਪੁਲਿਸ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਸਬ-ਡਵੀਜਨਾਂ ਦੀਆਂ ਵੱਖ-ਵੱਖ...

ਬਟਾਲਾ ਪੁਲਿਸ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਸਬ-ਡਵੀਜਨਾਂ ਦੀਆਂ ਵੱਖ-ਵੱਖ ਥਾਵਾਂ ਤੇ ਫਲੈਗ ਮਾਰਚ ਕੱਢਿਆ

ਬਟਾਲਾ, 19 ਅਪ੍ਰੈਲ ( ਸਲਾਮ ਤਾਰੀ)  ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਨੂੰ ਵਧਾਉਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਬ-ਡਵੀਜ਼ਨਾਂ ਦੀਆਂ ਵੱਖ-ਵੱਖ ਥਾਵਾਂ ਤੇ ਫਲੈਗ ਮਾਰਚ ਕੱਢਿਆ।
      ਜਿਸ ਤਹਿਤ ਬਟਾਲਾ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਵਿੱਚ ਪੈਰਾ ਮਿਲਟਰੀ ਫੋਰਸ ਸਮੇਤ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ  ਡੀਐਸਪੀ (ਐਚ) ਆਜ਼ਾਦ ਦਵਿੰਦਰ ਸਿੰਘ,  ਡੀਐਸਪੀ ਜਸਪਾਲ ਸਿੰਘ, ਬੀ.ਐਸ.ਐਫ ਦੇ ਅਧਿਕਾਰੀ, ਐਸ.ਐਚ ਓ ਯਾਦਵਿੰਦਰ ਸਿੰਘ, ਐਸ.ਐਚ ਓ (ਸਿਟੀ) ਮੈਡਮ ਖੁਸ਼ਬੂ ਸ਼ਰਮਾ ਆਦਿ ਹਾਜਰ ਸਨ।
       ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ, ਆਜਾਦ ਦਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਦੀ ਭਾਵਨਾ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸ ਸਮੇਤ ਪੁਲਿਸ ਲਾਈਨ ਬਟਾਲਾ ਤੋਂ ਗਾਂਧੀ ਚੌਂਕ ਤੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਬਜਾਰਾ ਵਿੱਚ ਫਲੈਗ ਮਾਰਚ ਕੀਤਾ ਗਿਆ।
     ਉਨਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਚ ਪੁਲਿਸ ਦਾ ਖੌਫ ਪੈਦਾ ਕਰਨਾ ਹੈ।
     ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਸਮਾਜ ਵਿਰੋਧੀ ਅਨਸਰ ਜਾਂ ਕਿਸੇ ਗੈਰ-ਕਾਨੂੰਨੀ ਕੰਮ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਜਾਂ ਪੁਲਿਸ ਹੈਲਪ ਲਾਈਨ ਨੰਬਰ 112 ਤੇ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments