spot_img
Homeਪੰਜਾਬਮਾਝਾਬਲਾਕ ਭਾਮ ਵਿਖੇ  ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ...

ਬਲਾਕ ਭਾਮ ਵਿਖੇ  ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਕਾਦੀਆਂ25 ਅਪ੍ਰੈਲ( ਸਲਾਮ ਤਾਰੀ )ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਭਾਟੀਆ ਦੀ ਯੋਗ ਅਗਵਾਈ ਹੇਠ ਬਲਾਕ ਭਾਮ ਵੱਲੋਂ ਵੱਖ-ਵੱਖ ਪਿੰਡਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਾਗਰੁਕਤਾ ਕੈੰਪ ਲਗਾਏ ਗਏ। ਸੀ ਐਚ ਸੀ ਭਾਮ ਵੱਲੋਂ ਸ਼ਹੀਦ ਸੰਤ ਸਿਪਾਹੀ ਹੀਰਾ ਸਿੰਘ ਸਰਕਾਰੀ ਸਕੂਲ ਹਰਚੋਵਾਲ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ।

ਇਹ ਮਾਦਾ ਮੱਛਰ  ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ ‘ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ। ਉਹਨਾਂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਵਜੋਂ ਮਨਾਇਆ ਜਾਂਦਾ ਹੈ। ਬੀ.ਈ.ਈ ਸੁਰਿੰਦਰ ਕੌਰ ਨੇ ਦੱਸਿਆ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜਰੂਰੀ ਹੈ ਤਾਂ ਹੀ 2025 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਰਾਜ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਹਰ ਸ਼ੁਕਰਵਾਰ ਨੂੰ ਫਰਾਈ ਡੇ-ਡ੍ਰਾਈ ਡੇ ਵੱਜੋਂ ਮਨਾਇਆ ਜਾ ਰਿਹਾ ਹੈ।  ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਹੈਲਥ ਇੰਸਪੈਕਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਸਟਾਫ ਘਰ-ਘਰ ਜਾ ਕੇ ਫੀਵਰ ਸਰਵੇ ਕਰਦੇ ਹਨ ਜੋ ਕਿ ਮਲੇਰੀਏ ਦੇ ਖਾਤਮੇ ਵਿਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ,ਬੀ ਈ ਈ ਸੁਰਿੰਦਰ ਕੌਰ, ਕੁਲਜੀਤ ਸਿੰਘ ਹੈਲਥ ਇੰਸਪੈਕਟਰ, ਸਰਬਜੀਤ ਸਿੰਘ,ਪਰਜੀਤ ਸਿੰਘ,  ਕੁਲਦੀਪ ਸਿੰਘ, ਹੋਰ ਸਟਾਫ ਅਤੇ ਸਕੂਲੀ ਬੱਚੇ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments