spot_img
Homeਪੰਜਾਬਮਾਝਾਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਜਾਗਰੂਕਤਾ ਸੈਮੀਨਾਰ

ਬਟਾਲਾ, 29 ਅਪ੍ਰੈਲ (ਅਬਦੁਲ ਸਲਾਮ ਤਾਰੀ) ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਅਤੇ ਪੀ.ਪੀ.ਐਮ.ਐਮ ਵਲੋਂ ਸਾਂਝ ਕੇਂਦਰ ਸਬ ਡਵੀਜ਼ਨ ਸਿਟੀ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਔਰਤਾਂ ਦੇ ਅਧਿਕਾਰਾਂਸਾਈਬਰ ਕਰਾਈਮ ਅਤੇ ਨਸ਼ਾਖੋਰੀ ਦੇ ਦੁਰਪ੍ਰਭਾਵਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਜਾਗਰੂਕਤਾ ਸੈਮੀਨਾਰ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ ਅਤੇ ਉਸਦੇ ਇਲਾਜ ਲਈ ਪੀੜਤ ਨੂੰ ਮੁੜ ਵਸੇਬੇ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸੇ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments