spot_img
Homeਪੰਜਾਬਮਾਝਾਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 3 ਮਈ ( ਅਬਦੁਲ ਸਲਾਮ ਤਾਰੀ) ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਪੀਐਮ ਸਟਾਫ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਲਵਾੜਾ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬੱਚਿਆਂ ਦੀ ਸੁਰੱਖਿਅ ਅਤੇ ਵਾਤਾਵਰਣ ਸਰੁੱਖਿਆ ਆਦਿ ਸਮੇਤ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ।

ਜਾਗਰੂਕਤਾ ਸੈਮੀਨਾਰ ਦੌਰਾਨ ਪੁਲਿਸ ਸਟਾਫ ਦੇ ਮੈਂਬਰਾਂ ਨੇ ਬੱਚਿਆਂ ਨੂੰ ਵਾਤਵਾਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਜਿਥੇ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨਉਸਦੇ ਨਾਲ ਨਾਲ ਪੋਦਿਆਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਵਾਤਵਰਣ ਸਾਫ ਸੁਥਰਾ ਹੋਵੇਗਾ ਤਾਂ ਸਾਡੀ ਸਿਹਤ ਵੀ ਚੰਗੀ ਰਹੇਗੀ।

ਦੱਸਣਯੋਗ ਹੈ ਕਿਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਸਕੂਲਾਂ ਵਿੱਚ ਜਾਗਰਕੂਤਾ ਸੈਮੀਨਾਰ ਕਰਨ ਤੋਂ ਇਲਾਵਾ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋ ਖਤਮ ਕੀਤਾ ਜਾ ਸਕੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments