spot_img
Homeਪੰਜਾਬਮਾਝਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਬਟਾਲਾ, 3 ਮਈ  (ਅਬਦੁਲ ਸਲਾਮ ਤਾਰੀ) ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ।

ਉਨਾਂ ਨੇ ਅੱਗੇ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸ਼ਾਰਿਤ ਕਰਨਾ ਹੈਜਿਸ ਵਿੱਚ ਚੋਣ ਪ੍ਰਕਿਰਿਆਵਾਂਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂਮਹੱਤਵਪੂਰਨ ਤਰੀਕਾਂਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਚੈਨਲ ਦਾ ਲਿੰਕ https://whatsapp.com/channel/0029vaxafbp297536NZL2702 ਹੈ ।

ਉਨਾਂ ਅੱਗੇ ਦੱਸਿਆ ਕਿ ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @theceopunjab ਹੈਂਡਲ ਨਾਲ ਫੇਸਬੁੱਕਐਕਸਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਐਸ.ਡੀ.ਐਮ ਨੇ ਵਟਸਐਪ ਵਰਤਣ ਵਾਲਿਆ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments