spot_img
Homeਪੰਜਾਬਮਾਝਾਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਚ ਦਿਨ ਬ ਦਿਨ ਵਧਿਆ...

ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਚ ਦਿਨ ਬ ਦਿਨ ਵਧਿਆ ਨਸ਼ਾ, ਦਲਜੀਤ ਸਿੰਘ ਚੀਮਾ

ਕਾਦੀਆਂ 7 ਮਈ (ਸਲਾਮ ਤਾਰੀ)

ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਕਾਦੀਆਂ ਸ਼ਹਿਰ ਦੇ ਵਾਰਡ ਨੰਬਰ 5 ਤੋਂ ਕੌਂਸਲਰ ਸ਼੍ਰੀਮਤੀ ਬੀਬੀ ਸੁਖਰਾਜ ਕੌਰ ਮਾਹਲ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਲੋਕ ਸਭਾ ਉਮੀਦਵਾਰ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦਲਜੀਤ ਸਿੰਘ ਚੀਮਾ ਦੇ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਹਲਕਾ ਕਾਦੀਆਂ ਸਮੇਤ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਾਬਕਾ ਚੇਅਰਮੈਨ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਦਲਜੀਤ ਸਿੰਘ ਚੀਮਾ ਦੇ ਵਿਚਾਰ ਸੁਣੇ । ਗੱਲਬਾਤ ਦੌਰਾਨ ਦਲਜੀਤ ਸਿੰਘ ਚੀਮਾ ਦੇ ਵੱਲੋਂ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਪੰਜਾਬ ਦੇ ਅੰਦਰ ਨਸ਼ਾ ਗੁੰਡਾਗਰਦੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਧੀਆਂ ਹਨ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰੇਕ ਵਰਗ ਦਾ ਵਿਅਕਤੀ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਕਰਦਾ ਸੀ ਪਰ ਆਪ ਸਰਕਾਰ ਦੇ ਵਿੱਚ ਹਰ ਕੋਈ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ। ਜਿਸ ਲਈ ਜਿੰਮੇਵਾਰ ਪੰਜਾਬ ਦੀ ਸੂਬਾ ਸਰਕਾਰ ਹੈ। ਉਹਨਾਂ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਏ ਹੋਏ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਉਹਨਾਂ ਤੱਕ ਪਹੁੰਚਾਈਆਂ ਜਾਣਗੀਆਂ ਜੋ ਬਾਦਲ ਸਰਕਾਰ ਵੇਲੇ ਲੋਕਾਂ ਨੂੰ ਮੁਹਈਆ ਕਰਵਾਈਆਂ ਜਾਂਦੀਆਂ ਸਨ ਅਤੇ ਕਾਂਗਰਸ ਦੇ ਰਾਜ ਵਿੱਚ ਅਤੇ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਇਹਨਾਂ ਸਾਰੀਆਂ ਸਹੂਲਤਾਂ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਹਲਕਾ ਕਾਦੀਆਂ ਤੋਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਵੱਲੋਂ ਲਗਾਤਾਰ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਗਿਆ । ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਇਸ ਲਈ ਨਹੀਂ ਕੀਤਾ ਕਿਉਂਕਿ ਭਾਜਪਾ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਮੰਗਾਂ ਨੂੰ ਪੂਰਾ ਨਹੀਂ ਸੀ ਕਰਦੀ ਜੋ ਪੰਜਾਬ ਦੇ ਹਿੱਤਾਂ ਦੇ ਲਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਦੀਆਂ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਦੇ ਵੱਲੋਂ ਵੀ ਲੋਕ ਸਭਾ ਗੁਰਦਾਸਪੁਰ ਦੇ ਵੱਖ-ਵੱਖ ਹਲਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਮਤ ਦੇ ਨਾਲ ਜਿਤਾਉਣ ਤਾਂ ਜੋ ਲੋਕਾਂ ਨੂੰ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਹਨਾਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਕੌਂਸਲਰ ਬੀਬੀ ਸੁਖਰਾਜ ਕੌਰ ਮਾਹਲ ਦੇ ਵੱਲੋਂ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਗੁਰਦਾਸਪੁਰ ਦਲਜੀਤ ਸਿੰਘ ਚੀਮਾ ਸਮੇਤ ਸਮੁੱਚੀ ਹਾਈ ਕਮਾਂਡ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਤੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੇ ਲਈ ਦਿਨ ਰਾਤ ਇੱਕ ਕਰਨਗੇ ਅਤੇ ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੇ ਪੱਧਰ ਤੇ ਜਿੱਤ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ,ਸਰਦਾਰ ਜਰਨੈਲ ਸਿੰਘ ਮਾਹਲ , ਕੌਂਸਲਰ ਇੰਦਰਰਿਆਸ ਹੰਸ, ਕੌਂਸਲਰ ਗਗਨਦੀਪ ਸਿੰਘ ਗਿੰਨੀ ਭਾਟੀਆ ਕੌਂਸਲਰ ਵਿਜੇ ਕੁਮਾਰ, ਪ੍ਰੇਮ ਸਿੰਘ ਘੁੰਮਣ, ਆਸ਼ੂ ਪਹਿਲਵਾਨ ਸ਼ਹਿਰੀ ਪ੍ਰਧਾਨ ਧਾਰੀਵਾਲ,ਕੈਪਟਨ ਚਰਨਜੀਤ ਸਿੰਘ , ਦਲੇਰ ਸਿੰਘ ਤਿੱਖਾ ਥੇਹ, ਆਦਿ ਅਕਾਲੀ ਦਲ ਦੇ ਸਾਬਕਾ ਸਰਪੰਚ ਸਾਬਕਾ ਚੇਅਰਮੈਨ ਸਮੇਤ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਵਰਕਰ ਸਮੇਤ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments