spot_img
Homeਪੰਜਾਬਮਾਝਾਵਿਦਿਆਰਥੀਆਂ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ...

ਵਿਦਿਆਰਥੀਆਂ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ ਦਿੱਤੀ ਗਈ ਜਾਣਕਾਰੀ

ਬਟਾਲਾ, 8  ਮਈ  (ਅਬਦੁਲ ਸਲਾਮ ਤਾਰੀ)  ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ।

     ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਪ੍ਰੰਸੀਪਲ ਜਤਿੰਦਰ ਮਹਾਜਨ ਦੀ ਅਗਵਾਈ ਦੀ ਦੇਖ ਰੇਖ ਹੇਠ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਕਾਲਜ ਦੇ ਪ੍ਰਿ: ਦਵਿੰਦਰ ਸਿੰਘ ਭੱਟੀਇੰਚਾਰਜ ਸਿਵਲ ਵਿਭਾਗ ਸ਼ਿਵ ਰਾਜਨ ਪੁਰੀਇੰਚਾਰਜ ਕੈਮੀਕਲ ਵਿਭਾਗ ਮੈਡਮ ਰੇਖਾ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ।

       ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ ਜਸਬੀਰ ਸਿੰਘਮੈਡਮ ਰੇਖਾ ਅਤੇ ਪ੍ਰੋ ਸ਼ਿਵ ਰਾਜਨ ਪੁਰੀ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲਇਲੈਕਟ੍ਰੀਕਲਸਿਵਲਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ। ਵਿਦਿਆਰਥੀਆਂ ਦੇ ਨੰਬਰਾਂ ਦੇ ਅਧਾਰ ਤੇ ਲਾਗੂ ਵਜੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਕਾਲਜ ਦੀਆਂ ਫੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।

     ਇਸ ਦੌਰਾਨ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਆਪਣੇ ਪਸੰਦੀਦਾ ਖੇਤਰ ਦੀ ਚੋਣ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਮੰਗ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਸੈਮੀਨਾਰ ਦੀ ਸਮਾਪਤੀ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਮਹਾਜਨ ਨੇ ਆਏ ਹੋਏ ਮਾਹਰਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਅੱਗੇ ਵੀ ਇਸ ਤਰਾਂ ਦੇ ਸੈਮੀਨਾਰ ਲਗਵਾਏ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments