spot_img
Homeਮਾਝਾਗੁਰਦਾਸਪੁਰਬਹੁਜਨ ਸਮਾਜ ਪਾਰਟੀ ਦੀ ਹੋਈ ਮੀਟਿੰਗ

ਬਹੁਜਨ ਸਮਾਜ ਪਾਰਟੀ ਦੀ ਹੋਈ ਮੀਟਿੰਗ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 25 ਜੁਲਾਈ (ਰਵੀ ਭਗਤ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ਾਲ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ ਦੀ ਅਗੁਵਾਈ ਵਿੱਚ ਡਾ. ਅੰਬੇਡਕਰ ਭਵਨ ਗੁਰਦਾਸਪੁਰ ਵਿਖੇ ਹੋਈ। ਜਿਸ ਵਿਚ ਸਮੂਹ ਜ਼ਿਲ੍ਹਾ ਬਾਡੀ ਦੇ ਅਹੁਦੇਦਾਰ ਤੇ ਪਾਰਟੀ ਵਰਕਰ ਸ਼ਾਮਲ ਹੋਏ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਜੋਗਿੰਦਰਪਾਲ ਭਗਤ ਨੇ ਕਿਹਾ ਕਿ ਬਸਪਾ ਦੇ ਪੰਜਾਬ ਪ੍ਰਭਾਰੀ ਰਣਧੀਰ ਸਿੰਘ ਬੈਨੀਪਾਲ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਆਦੇਸ਼ਾਂ ਤੇ ਮਿਤੀ 27 ਜੁਲਾਈ ਨੂੰ ਸਵੇਰੇ 11ਵਜੇ ਪੁੱਡਾ ਗਰਾਊਂਡ ਨੇਡ਼ੇ ਜੇਲ੍ਹ ਰੋਡ ਗੁਰਦਾਸਪੁਰ ਵਿੱਖੇ ਕਿਸਾਨਾ ਅਤੇ ਮਜ਼ਦੂਰਾਂ ਵਿਰੁੱਧ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੋਸ ਮਾਰਚ ਮੁਜ਼ਾਹਰਾ ਕਰਨ ਉਪਰੰਤ ਰਾਸ਼ਟਰਪਤੀ ਦੇ ਨਾਮ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੈਮੋਰੰਡਮ ਵੀ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 27 ਤਰੀਕ ਨੂੰ ਸਮੇਂ ਸਿਰ ਪਹੁੰਚ ਕੇ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ।

RELATED ARTICLES
- Advertisment -spot_img

Most Popular

Recent Comments