spot_img
Homeਮਾਝਾਗੁਰਦਾਸਪੁਰਹਲਕਾ ਵਿਧਾਇਕ ਤੇ ਪੁੰਨੂੰ ਵੱਲੋਂ ਵਾਟਰ ਸਪਲਾਈ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ

ਹਲਕਾ ਵਿਧਾਇਕ ਤੇ ਪੁੰਨੂੰ ਵੱਲੋਂ ਵਾਟਰ ਸਪਲਾਈ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ

ਸ੍ਰੀ ਹਰਗੋਬਿੰਦਪੁਰ 26 ਜੁਲਾਈ (ਜਸਪਾਲ ਚੰਦਨ)
ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਵੱਲੋਂ ਦੱਸ ਕਿਲੋਮੀਟਰ ਪਾਈਪ ਲੈਣ ਜੋ ਕਿ 2ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ ਅਤੇ ਨਵੇਂ ਬਣੇ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਉਦਘਾਟਨ ਕਰਦਿਆਂ ਹੋਇਆਂ ਸ਼ਹਿਰ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਵਿਕਾਸ ਦੇ ਕੰਮ ਜਿੱਥੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ ਉਥੇ ਹਰੇਕ ਪਿੰਡ ਨੂੰ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਸਰ ਛੱਡੀ ਨਹੀਂ ਜਾਵੇਗੀ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਪੰਨੂੰ ਨੇ ਜੋ ਕੰਮ ਆਪਣੇ 100ਦਿਨਾਂ ਦੇ ਕਾਰਜਕਾਲ ਵਿੱਚ ਕੀਤੇ ਹਨ ਪਿਛਲੀ ਕਮੇਟੀ ਦੇ ਪ੍ਰਧਾਨਾਂ ਵੱਲੋਂ 70ਸਾਲਾਂ ਵਿਚ ਨਹੀਂ ਕੀਤੇ ਇਨ੍ਹਾਂ ਵੱਲੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਹੋਇਆਂ ਹਰੇਕ ਚੌਕ ਵਿੱਚ ਠੰਢੇ ਪਾਣੀ ਦੇ ਕੂਲਰ ਬਾਜ਼ਾਰ ਨੂੰ ਖੁੱਲ੍ਹਾ ਕਰਨਾ ਅੱਧੇ ਸੜਕ ਨੂੰ ਚੌੜਾ ਕਰਕੇ ਪਾਰਕਿੰਗ ਬਣਾਉਣਾ ਸ੍ਰੀ ਹਰਗੋਬਿੰਦਪੁਰ ਦੇ ਬੱਸ ਸਟੈਂਡ ਜੋ ਕਿ ਉਸਾਰੀ ਅਧੀਨ ਹੈ ਉਸ ਦੀ ਆਪ ਨਿਗਰਾਨੀ ਕਰਨੀ ਸਰਕਾਰੀ ਰੂਰਲ ਹਸਪਤਾਲ ਵਿੱਚ ਮੈਡੀਕਲ ਅਫਸਰ ਡਾਕਟਰਾਂ ਅਤੇ ਹੋਰ ਸਟਾਫ ਦੀ ਨਿਯੁਕਤੀ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਸਿਹਤ ਸਹੂਲਤ ਪ੍ਰਾਪਤ ਕਰਨਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਰੂਲਰ ਹਸਪਤਾਲ ਦੀ ਇਮਾਰਤ ਨੂੰ ਨਵੇਂ ਸਿਰਿਓਂ ਬਣਾਉਣ ਦੀ ਮਨਜ਼ੂਰੀ ਦਿਵਾਨਾ ਆਦਿ ਹੋਰ ਵਿਕਾਸ ਕਾਰਜਾਂ ਸ਼ਹਿਰ ਵਾਸੀਆਂ ਨੂੰ ਆਦਿ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਨਾ ਇਨ੍ਹਾਂ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝੀ ਹੈ ਹਲਕਾ ਵਿਧਾਇਕ ਬਲਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਰਾਮਪੁਰ ਤਲਵਾੜਾ ਸ਼੍ਰੀ ਹਰਗੋਬਿੰਦਪੁਰ ਵਿਖੇ ਪਾਣੀ ਦੀ ਸਪਲਾਈ ਲਈ ਦੱਸ ਕਿਲੋਮੀਟਰ ਪਾਣੀ ਦੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ ਜਿਸਤ ਦੋ ਕਰੋੜ ਅਠੱਤੀ ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਦੇ ਮਨਜ਼ੂਰੀ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ ਇਸ ਦੌਰਾਨ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵੱਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਹਲਕਾ ਵਿਧਾਇਕ ਹੋਰ ਵਿਸ਼ੇਸ਼ ਗਰਾਂਟ ਮੁਹੱਈਆ ਕਰਵਾਈਆਂ ਜਾਣ ਤਾਂ ਕਿ ਸ੍ਰੀ ਹਰਗੋਬਿੰਦਪੁਰ ਨੂੰ ਵਧੇਰੇ ਸੁੰਦਰ ਬਣਾਉਣ ਲਈ ਸ੍ਰੀ ਹਰਗੋਬਿੰਦਪੁਰ ਵਿੱਚ ਪਾਰਕਾਂ ਦਾ ਨਿਰਮਾਣ ਕਰਵਾਇਆ ਜਾਵੇ ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨਕ ਅਧਿਕਾਰੀ ਡੀਐੱਸਪੀ ਹਰਕ੍ਰਿਸ਼ਨ ਸਿੰਘ ਸ੍ਰੀ ਹਰਗੋਬਿੰਦਪੁਰ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਮੈਡਮ ਬਲਜੀਤ ਕੌਰ ਥਾਣਾ ਘੁਮਾਣ ਐਸਐਚਓ ਸਰਦਾਰ ਜੋਗਿੰਦਰ ਸਿੰਘ ਉਧਨਵਾਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਹਰਚੋਵਾਲ ਚੌਕੀ ਇੰਚਾਰਜ ਦਲਜੀਤ ਸਿੰਘ ਪੱਡਾ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਰੀਡਰ ਹਰਜੀਤ ਸਿੰਘ ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਸਵਾਮੀਪਾਲ ਖੋਸਲਾ ,ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਨਾਭਾ , ਯੂਥ ਕਾਂਗਰਸ ਦੇ ਪ੍ਰਧਾਨ ਹਰਮਨਦੀਪ ਸਿੰਘ ਹਰਚੋਵਾਲ, ਪੰਡਿਤ ਮੋਹਨ ਲਾਲ ਕਾਲੀਆ , ਡਾ ਮੰਡ ਗੁਰਮੱਖ ਸਿੰਘ, ਤਰਸੇਮ ਸਿੰਘ ,ਪਰਮਜੀਤ ਸਿੰਘ ਪੰਮ ,ਗੁਰਪ੍ਰੀਤ ਸਿੰਘ ਗੋਪੀ, ਸਚਿਨ ਕਾਲੀਆ ,ਕਰਨ ਕਾਲੀਆ ,ਅਨਿਲ ਸ਼ਰਮਾ, ਸਰਪੰਚ ਜਗਰਾਜ ਸਿੰਘ ਚੀਮਾ ਖੁੱਡੀ ਹਰਦੀਪ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਹਲਕੇ ਦੇ ਸਰਪੰਚ ਪੰਚ ਅਤੇ ਸ਼ਹਿਰ ਵਾਸੀ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments