spot_img
Homeਮਾਲਵਾਫਰੀਦਕੋਟ-ਮੁਕਤਸਰਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸਾਦਿਕ 2 ਅਗਸਤ(ਰਘਬੀਰ ਸਿੰਘ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦਾ ਨਤੀਜਾ 100 ਫੀਸਦੀ ਰਿਹਾ ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਬਾਰਵੀਂ ਆਰਟਸ ਗਰੁੱਪ ਵਿੱਚੋਂ ਲਖਵੀਰ ਕੌਰ ਪੁੱਤਰੀ ਹਰਦਿੱਤ ਸਿੰਘ ਝੋਟੀਵਾਲਾ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੀਪਕ ਪੁੱਤਰੀ ਜਗਦੀਸ਼ ਸ਼ਰਮਾ ਝੋਟੀਵਾਲਾ ਨੇ 92% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਪੁੱਤਰੀ ਜਗਸੀਰ ਸਿੰਘ ਬੁੱਟਰ ਨੇ 91%ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਦੇ ਬਾਕੀ ਬੱਚੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਕਾਮਰਸ ਗਰੁੱਪ ਵਿੱਚੋਂ ਕੰਚਨ ਪੁੱਤਰੀ ਮਲਕੀਤ ਸਿੰਘ ਬੇਗੂਵਾਲਾ ਨੇ 96% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਗੀਤਾਂ ਰਾਣੀ ਪੁੱਤਰੀ ਓਮ ਪ੍ਰਕਾਸ਼ ਢਿੱਲਵਾਂ ਖੁਰਦ ਨੇ 93% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਕੁਲਬੀਰ ਕੌਰ ਪੁੱਤਰੀ ਗੁਰਮੀਤ ਸਿੰਘ ਘੁਗਿਆਣਾ, ਗੁਰਲਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਬੇਗੂਵਾਲਾ ਨੇ 91%ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਬੱਚੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਾਸ ਹੋਏ ਇਸ ਮੌਕੇ ਸਕੂਲ ਵਿਖੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਪ੍ਰਗਟ ਸਿੰਘ ਬੁੱਟਰ ਚੇਅਰਮੈਨ, ਮੈਡਮ ਰਛਪਿੰਦਰ ਕੌਰ, ਸਰਬਜੀਤ ਕੌਰ ਬੁੱਟਰ, ਰਾਜਿੰਦਰ ਸਿੰਘ ਢਿੱਲਵਾਂ ਖੁਰਦ ਆਦਿ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments