spot_img
Homeਮਾਲਵਾਜਗਰਾਓਂਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ

ਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ

ਜਗਰਾਓਂ 2 ਅਗਸਤ ( ਰਛਪਾਲ ਸਿੰਘ ਸ਼ੇਰਪੁਰੀ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ। ਪੇਂਡੂ ਖੇਤਰ ਦੇ 18 ਲੱਖ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ। ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ ਕਿਧਰੇ ਵੀ ਵਫ਼ਾ ਹੁੰਦਾ ਨਜ਼ਰ ਨਹੀਂ ਆ ਰਿਹਾ। ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ 5 ਅਗਸਤ ਨੂੰ ਕੈਬਨਿਟ ਸਬ-ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।09 ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। 30 ਜੁਲਾਈ ਨੂੰ ਸਾਂਝਾ ਮੁਲਾਜ਼ਮ ਫਰੰਟ ਨਾਲ ਹੋਈ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਬਾਰੇ ਗੱਲਬਾਤ ਨਾ ਕਰਕੇ ਠੇਕਾ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਦੌੜ ਗਈ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮ 3 ਅਤੇ 4 ਅਗਸਤ ਨੂੰ ਆਪਣੇ ਦਫ਼ਤਰਾਂ ਅੱਗੇ ਸਮੂਹਿਕ ਛੁੱਟੀ ਲੈ ਕੇ ਰੋਸ਼ ਮੁਜਾਹਰੇ ਕਰਨਗੇ। ਨਰੇਗਾ ਕਰਮਚਾਰੀ ਯੂਨੀਅਨ ਇੰਨ੍ਹਾਂ ਪ੍ਰੋਗਰਾਮਾਂ ਨਾਲ ਤਾਲਮੇਲਵੇਂ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਮੰਗਾਂ ਨੂੰ ਉਭਾਰਨ ਵਾਲੀਆਂ ਤਖ਼ਤੀਆਂ ਫੜ੍ਹ ਕੇ ਆਪਣਾ ਰੋਸ਼ ਦਰਜ਼ ਕਰਵਾਣਉਗੇ। ਮੁਲਾਜ਼ਮਾਂ ਵੱਲੋਂ ਇੰਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੱਡੀ ਪੱਧਰ ਤੇ ਮੁਲਾਜ਼ਮਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਆਪਣੀਆਂ ਲੈਟਰਪੈਡਾਂ ਤੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸਿਫਾਰਸ਼ ਸਰਕਾਰ ਨੂੰ ਭੇਜੀ ਗਈ ਹੈ। ਨਰੇਗਾ ਮੁਲਾਜ਼ਮਾਂ ਨਾਲ ਗਰੀਬ ਵਰਗ ਦਾ ਵੱਡਾ ਵੋਟ ਬੈਂਕ ਜੁੜਿਆ ਹੋਇਆ ਹੋਣ ਕਰਕੇ ਵਿਰੋਧੀ ਪਾਰਟੀਆਂ ਵੱਲੋਂ ਵੀ ਨਰੇਗਾ ਮੁਲਾਜ਼ਮਾਂ ਦੇ ਹੱਕ ਵਿੱਚ ਅਵਾਜ਼ ਉਠਾਈ ਗਈ ਹੈ। ਅੱਜ ਇੱਥੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਏਪੀਓ ਜਸਵੀਰ ਸਿੰਘ, ਪਰਮਾਤਮਾ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਪੁਨੀਤ ਅਤੇ ਹੇਮੰਤ ਵੀ ਧਰਨੇ ਤੇ ਮੌਜੂਦ ਸਨ*

RELATED ARTICLES
- Advertisment -spot_img

Most Popular

Recent Comments