spot_img
Homeਮਾਝਾਗੁਰਦਾਸਪੁਰਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ...

ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਚੇਅਰਮੈਨ ਅਸ਼ਵਨੀ ਸੇਖੜੀ ਨੇ ਕੋਸ਼ਿਸ਼ਾਂ ਅਰੰਭੀਆਂ

ਬਟਾਲਾ, 16 ਅਗਸਤ (ਸਲਾਮ ਤਾਰੀ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਬਟਾਲਾ ਸਥਿਤ ਇਤਿਹਾਸਕ ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਆਪਣੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ ਅਤੇ ਜਲਦੀ ਹੀ ਇਹ ਇਤਿਹਾਸਕ ਸਮਾਰਕਾਂ ਲੋਕਾਂ ਦੀ ਖਿੱਚ ਦਾ ਕੇਂਦਰ ਬਣਨਗੀਆਂ।

ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਭਾਰਤੀ ਪੁਰਾਤਤਵ ਵਿਭਾਗ ਦੇ ਅਧਿਕਾਰੀ ਜੁਲਫੀਕਾਰ ਅਲੀ ਅਤੇ ਹੋਰ ਅਧਿਕਾਰੀਆਂ ਨਾਲ ਹਜ਼ੀਰਾ ਪਾਰਕ ਅਤੇ ਜਲ ਮਹਿਲ ਦਾ ਦੌਰਾ ਕੀਤਾ ਅਤੇ ਇਨ੍ਹਾਂ ਦੋਵਾਂ ਇਤਿਹਾਸਕ ਥਾਵਾਂ ਨੂੰ ਵਿਕਸਤ ਕਰਨ ਅਤੇ ਟੂਰਿਸਟ ਸਪਾਟ ਵਜੋਂ ਵਿਕਸਤ ਕਰਨ ਦੀ ਯੋਜਨਾ ਬਾਰੇ ਗੱਲਬਾਤ ਕੀਤੀ। ਸ੍ਰੀ ਸੇਖੜੀ ਨੇ ਪੁਰਾਤਤਵ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਜ਼ੀਰਾ ਪਾਰਕ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਪਾਰਕ ਵਿੱਚ ਫੁੱਲ-ਬੂਟੇ ਲਗਾਉਣ ਦੇ ਨਾਲ ਬੈਠਣ ਲਈ ਬੈਂਚ ਲਗਾਏ ਜਾਣ। ਇਸ ਤੋਂ ਇਲਾਵਾ ਪਾਰਕ ਵਿੱਚ ਪੀਣ ਵਾਲੇ ਪਾਣੀ ਅਤੇ ਵਾਸ਼ਰੂਮ ਦਾ ਪ੍ਰਬੰਧ ਵੀ ਕੀਤਾ ਜਾਵੇ।

ਚੇਅਰਮੈਨ ਸ੍ਰੀ ਸੇਖੜੀ ਨੇ ਕਿਹਾ ਕਿ ਹਜ਼ੀਰਾ ਪਾਰਕ ਦੇ ਨਾਲ ਹੀ ਜੋ ਜਲ ਮਹਿਲ (ਬਾਰਾਂਦਰੀ) ਹੈ ਇਹ ਵੀ ਬਹੁਤ ਇਤਿਹਾਸਕ ਮਹੱਤਤਾ ਵਾਲਾ ਸਥਾਨ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਪਛਾਣ ਇਸ ਵੱਡੇ ਤਲਾਬ ਨੂੰ ਪਾਣੀ ਨਾਲ ਭਰਿਆ ਜਾਵੇ ਅਤੇ ਇਸ ਸਮੁੱਚੇ ਇਤਿਹਾਸਕ ਸਥਾਨ ਨੂੰ ਟੂਰਿਜ਼ਮ ਲਈ ਵਿਕਸਤ ਕੀਤਾ ਜਾਵੇ। ਸ੍ਰੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯੋਜਨਾ ਵਿਭਾਗ ਵੱਲੋਂ ਜਲ ਮਹਿਲ ਨੂੰ ਵਿਕਸਤ ਕਰਨ ਲਈ 1.30 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਨੂੰ ਆਖਰੀ ਪ੍ਰਵਾਨਗੀ ਭਾਰਤੀ ਪੁਰਾਤਤਵ ਵਿਭਾਗ, ਨਵੀਂ ਦਿੱਲੀ ਵੱਲੋਂ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਤਲਾਬ ਵਿੱਚ ਪਾਣੀ ਭਰਿਆ ਜਾਵੇਗਾ, ਜਿਸ ਨਾਲ ਇਹ ਵੱਡਾ ਤਲਾਬ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ। ਸ੍ਰੀ ਸੇਖੜੀ ਨੇ ਕਿਹਾ ਜਲ ਮਹਿਲ ਦੇ ਵਿਚਕਾਰ ਮਹਾਰਾਜਾ ਸ਼ੇਰ ਸਿੰਘ ਦੀ ਬਾਰਾਂਦਰੀ ਦੀ ਵੀ ਸੰਭਾਲ ਕੀਤੀ ਜਾਵੇ ਅਤੇ ਇਸ ਸਮੁੱਚੇ ਸਥਾਨ ਨੂੰ ਵਿਕਸਤ ਕਰਕੇ ਯਾਤਰੂਆਂ ਲਈ ਖੋਲਿਆ ਜਾਵੇ।

ਇਸ ਮੌਕੇ ਭਾਰਤੀ ਪੁਰਾਤਤਵ ਵਿਭਾਗ ਦੇ ਅਧਿਕਾਰੀ ਜੁਲਫੀਕਾਰ ਅਲੀ ਨੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੂੰ ਭਰੋਸਾ ਦਿੱਤਾ ਕਿ ਪੁਰਾਤਤਵ ਵਿਭਾਗ ਵੱਲੋਂ ਬਟਾਲਾ ਸ਼ਹਿਰ ਦੇ ਇਨ੍ਹਾਂ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਇਨ੍ਹਾਂ ਨੂੰ ਹੋਰ ਵਿਕਸਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਭਾਰਤੀ ਪੁਰਾਤਤਵ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਜਲਦ ਤੋਂ ਜਲਦ ਇਨ੍ਹਾਂ ਪ੍ਰੋਜੈਕਟਾਂ ਨੂੰ ਪਾਸ ਕਰਵਾਇਆ ਜਾਵੇਗਾ ਤਾਂ ਇਨ੍ਹਾਂ ਇਤਿਹਾਸਕ ਸਥਾਨਾਂ ’ਤੇ ਟੂਰਿਜ਼ਮ ਨੂੰ ਉਤਸ਼ਾਹਤ ਕੀਤਾ ਜਾ ਸਕੇ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸ੍ਰੀ ਅਸ਼ਵਨੀ ਸੇਖੜੀ ਦੀਆਂ ਕੋਸ਼ਿਸ਼ਾਂ ਸਦਕਾ ਪਹਿਲਾਂ ਵੀ ਪੁਰਾਤਤਵ ਵਿਭਾਗ ਵੱਲੋਂ ਹਜ਼ੀਰਾ ਪਾਰਕ ਨੂੰ ਸੁੰਦਰ ਬਣਾਇਆ ਗਿਆ ਸੀ ਅਤੇ ਜਲ ਮਹਿਲ ਦੀ ਮੁਰੰਮਤ ਕਰਨ ਦੇ ਨਾਲ ਉਸ ਨੂੰ ਸੁਰੱਖਿਅਤ ਕੀਤਾ ਗਿਆ ਸੀ। ਸ੍ਰੀ ਅਸ਼ਵਨੀ ਸੇਖੜੀ ਵੱਲੋਂ ਇੱਕ ਵਾਰ ਫਿਰ ਹਜ਼ੀਰਾ ਪਾਰਕ ਅਤੇ ਜਲ ਮਹਿਲ (ਬਾਰਾਂਦਰੀ) ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਜੋ ਕਸ਼ਿਸ਼ਾਂ ਅਰੰਭੀਆਂ ਗਈਆਂ ਹਨ ਉਨ੍ਹਾਂ ਸਦਕਾ ਬਟਾਲਾ ਜਲਦੀ ਹੀ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਰ ਸਕੇਗਾ। ਬਟਾਲਾ ਵਾਸੀਆਂ ਵੱਲੋਂ ਅਸ਼ਵਨੀ ਸੇਖੜੀ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਜਾ ਰਹੀ ਹੈ।

ਇਸ ਮੌਕੇ ਸ੍ਰੀ ਸੇਖੜੀ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਕੌਂਸਲਰ ਬੱਬੀ ਸੇਖੜੀ, ਬਬਲਾ ਸੇਖੜੀ, ਗੁਰਦੀਪ ਸਿੰਘ ਜੈਤੋਸਰਜਾ, ਅਸ਼ੋਕ, ਮਦਨ ਲਾਲ, ਕੀਮਤੀ ਲਾਲ, ਵਰਿੰਦਰ ਮੋਂਟੂ, ਵਿਸ਼ਾਲ ਸਾਨਨ, ਰਾਕੇਸ਼ ਮਹਾਜਨ, ਰਜਿੰਦਰ ਆਦਿ ਮੌਜ਼ੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments