spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਗੁਰਦਾਸਪੁਰ, 23 ਅਗਸਤ (ਸਲਾਮ ਤਾਰੀ ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਦੀਆ ਹਦਾਇਤਾਂ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕਲਾਨੋਰ (ਗੁਰਦਾਸਪੁਰ) ਵਿਖੇ ਆਨਲਾਈਨ ਕਵਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਦੇਵੀ ਦਾਸ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਮਾਰਗ ਦਰਸ਼ਕ ਹਨ, ਗੁਰੂ ਸਾਹਿਬ ਜੀ ਦੀ ਧਰਮ ਅਤੇ ਮਨੁੱਖਤਾ ਲਈ ਦਿੱਤੀ ਗਈ ਸ਼ਹਾਦਤ ਲਾਸਾਨੀ ਹੈ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਵਿੱਚ ਵੀ ਉਨਾਂ ਦਾ ਬਹੁਮੁੱਲਾ ਯੋਗਦਾਨ ਹੈ। ਗੁਰੂ ਜੀ ਦੀ ਬਾਣੀ ਮਨੁੱਖ ਨੂੰ ਮੌਤ ਦੀ ਅਟੱਲਤਾ ਦੱਸਕੇ ਉਸ ਨੂੰ ਸੰਸਾਰਕ ਮੋਹ ਮਾਇਆ ਦਾ ਤਿਆਗ ਕਰਕੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀ ਹੈ।

ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਨਵਦੀਪ ਕੋਰ ਨੇ ਮੁਕਾਬਿਲਆਂ ਦੀ ਰੂਪ ਰੇਖਾ ਤੇ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਮੁਕਾਬਲੇ ਵਿਚ ਬੀ.ਐਸ.ਸੀ (ਐਫ.ਡੀ) ਦੀ ਵਿਦਿਆਰਥਣ ਬਲਜਿੰਦਰ ਕੋਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਐਸ.ਸੀ (ਐਫ.ਡੀ) ਦੀ ਵਿਦਿਆਰਥਣ ਅਮਨ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਅਤੇ ਸਮੂਹ ਸਟਾਫ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਆਦਿ ਦੇ ਸਬੰਧ ਵਿਚ ਆਨਲਾਈਨ ਮੁਕਾਬਲੇ ਅਤੇ ਸਮਾਗਮ ਕਰਵਾਏ ਜਾ ਰਹੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments