ਹਰਚੋਵਾਲ 25 ਅਗਸਤ (ਸੁਰਿੰਦਰ ਕੌਰ ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 25 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਅਧੀਨ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਭਾਮ ਵਿਖੇ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਅੱਜ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਗਈ ਹੈ।ਉਹਨਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦਾ ਸਿਰਪ ਪਿਲਾਇਆ ਗਿਆ।।ਉਹਨਾਂ ਦੱਸਿਆਂ ਕਿ ਬਲਾਕ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਟਰਾਂ ਵਿੱਚ ਦਰਜ,ਸਲਮ ਏਰੀਆ,ਪਥੇਰਾ ਕਿਸੇ ਕਰਾਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਬਚਿਆਂ ਨੂੰ ਇਹ ਗੋਲੀ ਖੁਆਈ ਗਈ ਹੈ। ਹੇਲਥ ਇੰਸਪੈਕਟਰ ਹਰਪਿੰਦਰ ਸਿੰਘ ਅਤੇ ਫਾਰਮੇਸੀ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ, ਉਨ੍ਹਾਂ ਦੱਸਿਆਂ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ,ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ।ਪਰ ਹੁਣ ਇਸ ਦਵਾਈ ਦੀ ਖੁੱਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋ ਛੁੱਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ਼ ਕੀਤੀ। ਇਸ ਮੌਕੇ ਤੇ ਆਰ ਬੀ ਐਸ ਕੇ ਦੀ ਟੀਮ ਵੱਲੋ ਸਕੂਲਾਂ ਦੀ ਵਿਸਿਟ ਕੀਤੀ ਗਈ। ਇਸ ਮੌਕੇ ਤੇ ਸੁਰਿੰਦਰ ਕੌਰ ਬੀ ਈ ਈ,ਫਾਰਮੇਸੀ ਅਫਸਰ ਨਵਦੀਪ ਸਿੰਘ ਫਾਰਮੇਸੀ ਅਫਸਰ ਕ੍ਰਿਸ਼ਨ ਸਿੰਘ, ਹੈਲਥ ਇੰਸਪੈਕਟਰ ਹਰਪਿੰਦਰ ਸਿੰਘ, ਮਨਜੀਤ ਰਾਜ, ਹੈਡ ਅਧਿਆਪਕ ਜਰਨੈਲ ਸਿੰਘ, ਅਧਿਆਪਕਾ ਅਮਨਦੀਪ ਕੌਰ, ਲਕਚਰਾਰ ਸਤਨਾਮ ਸਿੰਘ, ਪ੍ਰਿੰਸੀਪਲ ਲਖਵਿੰਦਰ ਸਿੰਘ, ਲਕਚਰਾਰ ਸਿਮਰਤ ਕੌਰ ਅਤੇ ਬੱਚੇ ਮੌਜੂਦ ਰਹੇ।