spot_img
Homeਮਾਲਵਾਜਗਰਾਓਂਜੀ ਐੱਚ ਜੀ ਪਬਲਿਕ ਸਕੂਲ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜੀ ਐੱਚ ਜੀ ਪਬਲਿਕ ਸਕੂਲ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜਗਰਾਉ 31 ਅਗਸਤ ( ਰਛਪਾਲ ਸਿੰਘ ਸ਼ੇਰਪੁਰੀ,ਬੌਬੀ ਸਹਿਜਲ )ਤਿਉਹਾਰ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਹਨ। ਜਿਨ੍ਹਾਂ ਨੂੰ ਅਸੀਂ ਸਾਰੇ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਉਦੇ ਹਾਂ। ਇਸੇ ਚਾਅ ਅਤੇ ਉਤਸ਼ਾਹ ਨੂੰ ਕਾਇਮ ਰੱਖਦੇ ਹੋਏ ਜੀ ਐਚ ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵੱਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਜਨਮ ਅਸ਼ਟਮੀ ਇੱਕ ਹਿੰਦੂ ਤਿਉਹਾਰ ਹੈ ਜੋ ਅਗਸਤ-ਸਤੰਬਰ ਦੇ ਕਾਲੇ ਪੰਦਰਵਾੜੇ ਦੇ ਅੱਠਵੇਂ ਦਿਨ ਭਗਵਾਨ ਕ੍ਰਿਸ਼ਨ ਦੇ ਜਨਮ ਤੇ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਸ੍ਰੀ ਪਵਨ ਸੂਦ ਦੀ ਅਗਵਾਈ ਹੇਠ 28 ਅਗਸਤ 2021 ਨੂੰ ਸਕੂਲ ਵਿੱਚ ਜਨਮ ਅਸ਼ਟਮੀ ਦਾ ਇਹ ਸਮਾਗਮ ਕਰਵਾਇਆ ਗਿਆ। ਇਸ ਦਾ ਸੰਚਾਲਨ ਸ਼੍ਰੀਮਤੀ ਨੇਹਾ ਸੋਨੀਅ ਤੇ ਸ਼੍ਰੀਮਤੀ ਰਮਨਦੀਪ ਕੌਰ ਦੁਆਰਾ ਪ੍ਰਾਇਮਰੀ ਵਿੰਗ ਇੰਚਾਰਜ ਮਿਸਨ ਵਰੀਤ ਕੌਰ ਵਿਰਕ ਅਤੇ ਸ਼੍ਰੀਮਤੀ ਦੀਪਿਕਾ ਸੋਲ ਦੇ ਸਹਿਯੋਗ ਨਾਲ ਕੀਤਾ ਗਿਆ।ਸਭ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੇ ਵਿਦਿਆਰੀਆਂ ਨੂੰ ਉਹਨਾਂ ਦੇ ਪ੍ਰਦਰਸ਼ਨ ਲਈ ਤਿਆਰ ਅਤੇ ੳਤਸ਼ਾਹਿਤ ਕੀਤਾ।ਪਹਿਲੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਕ੍ਰਿਸ਼ਨਾ, ਰਾਧਾ, ਮੀਰਾਆਦਿ ਵਰਗੇ ਵੱਖੋ-ਵੱਖਰੇ ਕਿਰਦਾਰ ਨਿਭਾਕੇ ਆਪਣੀ ਰਚਨਾਤਮਕਤਾ ਦਿਖਾਈ। ਪ੍ਰੀ-ਪ੍ਰਇਮਰੀ ਕਲਾਸਾਂ ਦੇ ਛੋਟੇ-ਛੋਟੇ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਆਪਣੀ ਸ਼ਾਨਦਾਰ ਪੇਸ਼ਕਾਰੀ ਦਿਖਾਈ ਸੀ। ਇਸ ਸਮਾਗਮ ਵਿੱਚ ਕੁੱਲ 28 ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਵਿਦਿਆਰਥੀਆਂ ਨੇ ਸੁੰਦਰ ਪਹਿਰਾਵੇ ਪਾਕੇ ਰਵਾਇਤੀ ਅਤੇ ਧਾਰਮਿਕ ਨਾਚਾਂ ਨੂੰ ਬਹੁਤ ਹੀ ਆਕਰਸ਼ਨ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੇ ਅਜਿਹੇ ਪ੍ਰਦਰਸ਼ਨਾਂ ਦੇ ਆਯੋਜਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਦੀ ਆਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ

RELATED ARTICLES
- Advertisment -spot_img

Most Popular

Recent Comments