spot_img
Homeਮਾਝਾਗੁਰਦਾਸਪੁਰਜ਼ਿਲੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ-ਡਿਪਟੀ ਕਮਿਸ਼ਨਰ

ਜ਼ਿਲੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 10 ਸਤੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਕਾਰਜ ਕਰਵਾਉਣ ਸੰਬਧੀ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਹੁਣ ਵੀ ਤੇਜ਼ੀ ਨਾਲ ਕੰਮ ਚੱਲ ਰਹੇ ਹਨ। ਉਨਾਂ ਦੱਸਿਆ ਕਿ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ (ਸ਼ਹਿਰੀ ਵਿਕਾਸ) ਅਤੇ ਸਮੂਹ ਐਸ.ਡੀ.ਐਮਜ਼ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ।

ਡਿਪਟੀ ਕਮਿਸ਼ਰਨ ਨੇ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਦੇ ਸਬੰਧ ਵਿਚ ਕਿਸੇ ਪੰਚ-ਸਰਪੰਚ ਜਾਂ ਆਮ ਨਾਗਰਕਿ ਨੂੰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਿੱਧ ਤੋਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਾਂ ਵਧੀਕ ਡਿਪਟੀ ਕਮਿਸਨਰ (ਜ) ਗੁਰਦਾਸਪੁਰ ਨੂੰ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਮਿਲ ਸਕਦੇ ਹਨ ਜਾਂ ਉਹ ਡਿਪਟੀ ਕਮਿਸ਼ਨਰ ਦਫਤਰ ਵਿਖੇ ਆ ਕੇ ਡਿਪਟੀ ਕਮਿਸ਼ਨਰ ਨੂੰ ਵੀ ਮਿਲ ਸਕਦੇ ਹਨ। ਉਨਾਂ ਦੁਹਰਾਇਆ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ।

ਦੱਸਣਯੋਗ ਹੈ ਕਿ ਜ਼ਿਲ੍ਹਾਾ ਗੁਰਦਾਸਪੁਰ ਮਗਨਰੇਗਾ ਸਕੀਮ ਤਹਿਤ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲੇ ਸਥਾਨ ਹੈ ਅਤੇ ਜ਼ਿਲੇ ਅੰਦਰ ਇਸੇ ਸਾਲ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤਕ 52 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕ, ਖੇਡ ਸਟੇਡੀਅਮ, ਸਟਰੀਟ ਲਾਈਟਸ ਅਤੇ ਗਲੀਆਂ-ਨਾਲੀਆਂ ਆਦਿ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਲਗਾਤਾਰ ਵਿਕਾਸ ਕੰਮ ਪ੍ਰਗਤੀ ਅਧੀਨ ਹਨ।

RELATED ARTICLES
- Advertisment -spot_img

Most Popular

Recent Comments